15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਸਰਕਾਰ ਨੇ ਚਾਰ ਸਾਲਾਂ 'ਚ 61000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਰਿਕਾਰਡ ਕਾਇਮ ਕੀਤਾ-ਸੋਨੀਆ ਮਾਨ

Ad Position 21
No active advertisement
ਗੱਲਬਾਤ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ, ਸਰਪੰਚ ਹਰਮਨਦੀਪ ਸਿੰਘ ਕੜਿਆਲ, ਸੁਖਦੀਪ ਸਿੰਘ ਛੀਨਾ, ਸਰਪੰਚ ਬਿਕਰਮਜੀਤ ਸਿੰਘ ਦੀ ਤਸਵੀਰ | ਅਜੀਤ ਤਸਵੀਰ <br/> 05-01-2026
ਹਰਸਾ ਛੀਨਾ, 4 ਜਨਵਰੀ (ਕੜਿਆਲ)-ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਕੋਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ 2022 ਵਿਚ ਗਠਿਤ ਹੋਈ ਪੰਜਾਬ ਸਰਕਾਰ ਵਲੋਂ ਹੁਣ ਤੱਕ 61281 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਰਿਕਾਰਡ ਕਾਇਮ ਕੀਤਾ ਗਿਆ ਹੈ | ਇਸ ਸੰਬੰਧੀ ਸੋਨੀਆ ਮਾਨ ਵਲੋਂ ਅੱਜ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਭਿ੍ਸ਼ਟਾਚਾਰ ਵਿਰੋਧੀ ਨੀਤੀ ਨੂੰ ਅਖਤਿਆਰ ਕਰਦਿਆਂ ਸੂਬਾ ਸਰਕਾਰ ਨੇ ਜਿਥੇ ਭਿ੍ਸ਼ਟ ਲੋਕਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਭੇਜਣ ਵਿਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ ਉੇਥੇ ਹੀ ਸੂਬਾ ਸਰਕਾਰ ਨੇ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ, ਜਦਕਿ ਪਿਛਲੀਆਂ ਸਰਕਾਰਾਂ ਵਲੋਂ ਹਮੇਸ਼ਾਂ ਆਮ ਲੋਕਾਂ ਨੂੰ ਦਰਕਿਨਾਰ ਕਰਦਿਆਂ ਆਪਣੇ ਪੁੱਤ ਭਤੀਜਿਆਂ, ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਸਰਕਾਰੀ ਨੌਕਰੀਆਂ ਵੰਡਕੇ ਸਰਕਾਰੀ ਖਜਾਨੇ ਨੂੰ ਲੁੱਟਿਆ ਜਾਂਦਾ ਰਿਹਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਦਿਆਂ ਸੂਬੇ ਦੇ ਕੀਤੇ ਸਰਵਪੱਖੀ ਵਿਕਾਸ ਲਈ 2027 ਵਿਚ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਸਮੇਂ ਉਨ੍ਹਾਂ ਨਾਲ ਰੇਸ਼ਮ ਸਿੰਘ ਵੜੈਚ ਮੈਂਬਰ ਜ਼ਿਲ਼੍ਹਾ ਪ੍ਰੀਸ਼ਦ, ਸਰਪੰਚ ਹਰਮਨਦੀਪ ਸਿੰਘ ਸ਼ਾਹ ਕੜਿਆਲ, ਬਲਾਕ ਪ੍ਰਧਾਨ ਸੁਖਦੀਪ ਸਿੰਘ ਛੀਨਾ, ਸਰਪੰਚ ਬਿਕਰਮਜੀਤ ਸਿੰਘ ਸਬਾਜਪੁਰਾ, ਨਵਪ੍ਰੀਤ ਸਿੰਘ ਨਵ ਕੜਿਆਲ ਮੈਂਬਰ ਬਲਾਕ ਸੰਮਤੀ ਹਰਸਾ ਛੀਨਾ, ਰਾਜਬੀਰ ਸਿੰਘ ਤੋਲਾਨੰਗਲ, ਲਖਬੀਰ ਸਿੰਘ ਮੰਝ, ਪਰਮਜੀਤ ਸਿੰਘ ਫੌਜੀ, ਰਾਮ ਸਿੰਘ ਚੋਗਾਵਾਂ, ਲਵਦੀਪ ਸਿੰਘ, ਅਮੀਤੋਜ ਸਿੰਘ ਸੋਸ਼ਲ ਮੀਡੀਆ ਇੰਚਾਰਜ ਸਮੇਤ ਹੋਰ ਆਪ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਭਖਦੀਆਂ ਮੰਗਾਂ ਸੰਬੰਧੀ ਤਹਿਸੀਲ ਮਜੀਠਾ 'ਚ ਅਹਿਮ ਮੀਟਿੰਗ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 53 ਲਾਭਪਾਤਰੀਆਂ ਨੂੰ ਮਕਾਨ ਪੱਕੇ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ
Ad Position 24