15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜਸਕਰਨ ਸਿੰਘ ਰਿਆੜ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰਾ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 05-01-2026
ਅਜਨਾਲਾ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਪੰਜਾਬ ਦੇ ਨਾਮਵਰ ਗਾਇਕ ਤੇ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜੋ ਕਿ ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ ਸਨ, ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਬੁਲਾਰੇ ਵਜੋਂ ਪਹਿਲੀ ਜ਼ਿੰਮੇਵਾਰੀ ਮਿਲਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਰਿਆੜ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਵਿਸ਼ਵਾਸ ਕਰਕੇ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਉੱਚ ਬੁਲੰਦੀਆਂ 'ਤੇ ਲਿਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ | ਜ਼ਿਕਰਯੋਗ ਹੈ ਕਿ ਸਰਹੱਦੀ ਕਸਬਾ ਅਜਨਾਲਾ ਦੇ ਐਨ ਨਾਲ ਲੱਗਦੇ ਪਿੰਡ ਰਿਆੜ ਦੇ ਜੰਮਪਲ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜਿੱਥੇ ਸਾਫ ਸੁਥਰੀ ਪੰਜਾਬੀ ਗਾਇਕੀ ਵਿਚ ਆਪਣਾ ਨਾਮ ਚਮਕਾ ਰਹੇ ਹਨ ਉੱਥੇ ਵੱਖ-ਵੱਖ ਮੁੱਦਿਆਂ ਨੂੰ ਚੁੱਕਣ ਤੋਂ ਇਲਾਵਾ ਬੇਬਾਕੀ ਨਾਲ ਬੋਲਣ ਲਈ ਵੀ ਹਮੇਸ਼ਾਂ ਅੱਗੇ

Ad Position 22
No active advertisement
ਪਿਛਲੀ ਖ਼ਬਰ ਸਿਹਤ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਅਮਰਜੀਤ ਸਿੰਘ ਕਾਲੇਕੇ <br/> ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਭਖਦੀਆਂ ਮੰਗਾਂ ਸੰਬੰਧੀ ਤਹਿਸੀਲ ਮਜੀਠਾ 'ਚ ਅਹਿਮ ਮੀਟਿੰਗ
Ad Position 24