15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਿਹਤ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਅਮਰਜੀਤ ਸਿੰਘ ਕਾਲੇਕੇ <br/>

Ad Position 21
No active advertisement
ਅਜੀਤ ਡੈਸਕ 05-01-2026
ਬਾਬਾ ਬਕਾਲਾ ਸਾਹਿਬ, 4 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ, ਪੂਰੇ ਦੇਸ਼ ਵਿਚ ਇਹ ਅਜਿਹੀ ਪਹਿਲੀ ਯੋਜਨਾ ਹੈ ਜੋ ਬਿਨਾਂ ਕਿਸੇ ਭੇਦਭਾਵ, ਸ਼ਰਤਾਂ ਤੋਂ ਬਿਨਾਂ ਹਰ ਨਾਗਰਿਕ ਲਈ ਲਾਗੂ ਕੀਤੀ ਗਈ ਹੈ ਜਿਸ ਵਿਚ ਹਰ ਵਿਅਕਤੀ ਦਾ 10 ਲੱਖ ਤੱਕ ਦਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਟਕਸਾਲੀ ਆਪ ਆਗੂ ਅਮਰਜੀਤ ਸਿੰਘ ਕਾਲੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਉਤੇ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਹੈਲਥ ਕਾਰਡ ਦਾ ਤੋਹਫ਼ਾ ਏਕ ਇਤਿਹਾਸਕ ਕਦਮ ਹੈ | ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ | ਇਸ ਲਈ ਵੱਖ-ਵੱਖ ਉੱਚ ਪੱਧਰੀ ਹਸਪਤਾਲ ਸੂਚੀ ਬੱਧ ਕਰ ਲਏ ਗਏ ਹਨ |
ਇਹ ਯੋਜਨਾ ਪੰਜਾਬ ਦੀ ਸਿਹਤ ਕ੍ਰਾਂਤੀ ਦੇ ਖੇਤਰ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲਗਾਤਾਰ ਲੋਕ ਹਿੱਤਾਂ ਵਿਚ ਇਤਿਹਾਸਕ ਫੈਸਲੇ ਲੈਂਦੇ ਹੋਏ ਦੱਸ ਦਿੱਤਾ ਹੈ ਕਿ ਸਰਕਾਰ ਪੂਰੀ ਤਰ੍ਹਾਂ ਲੋਕਾਂ ਨੂੰ ਸਮਰਪਿਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਲੋਕ ਪੱਖੀ ਫ਼ੈਸਲੇ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਹਲਕੇ 'ਚ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਦਿਨ-ਰਾਤ ਇਕ ਕਰਾਂਗਾ-ਜੋਧਾ ਖੁਜਾਲਾ <br/> ਅਗਲੀ ਖ਼ਬਰ ਜਸਕਰਨ ਸਿੰਘ ਰਿਆੜ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰਾ ਨਿਯੁਕਤ <br/>
Ad Position 24