ਜੇਠੂਵਾਲ, 4 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ਵਿਚ ਮਜਬੂਤ ਕਰਨ ਲਈ ਚਲਾਈ ਮੁਹਿੰਮ ਤਹਿਤ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਦੀ ਰਹਿਨੁਮਾਈ ਹੇਠ ਹਲਕੇ ਦੇ ਪਿੰਡ ਪੱਧਰ 'ਤੇ ਅਕਾਲੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇਕ ਕਰਾਂਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਅਕਾਲੀ ਦਲ ਦੇ ਬਣੇ ਬਲਾਕ ਸੰਮਤੀ ਮੈਂਬਰ ਜੋਧਬੀਰ ਸਿੰਘ ਜੋਧਾ ਖੁਜਾਲਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਾਰ ਸਾਹਿਬ ਮੱਖਣਵਿੰਡੀ ਵਿਖੇ ਜਿੱਤ ਦੀ ਖੁਸ਼ੀ ਵਿਚ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਉਨ੍ਹਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਜੋਧਾ ਖੁਜਾਲਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਅਕਾਲੀ ਦਲ ਨੂੰ ਹਰ ਵਰਗ ਵੱਲੋ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਲੋਕ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਵਾਰ ਹਲਕਾ ਜੰਡਿਆਲਾ ਦੇ ਲੋਕ ਸੰਦੀਪ ਸਿੰਘ ਏ. ਆਰ. ਨੂੰ ਵਿਧਾਇਕ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜਿੰਦਰ ਸਿੰਘ ਢੁਪੱਈਆਂ, ਸਾਬਕਾ ਸਰਪੰਚ ਸਾਹਿਬ ਸਿੰਘ ਖੁਜਾਲਾ, ਸਾਬਕਾ ਸਰਪੰਚ ਅੰਗਰੇਜ ਸਿੰਘ, ਗੁਰਦੀਪ ਸਿੰਘ, ਮਨਜਿੰਦਰ ਸਿੰਘ, ਸਮਸੇਰ ਸਿੰਘ ਸੇਰਾ, ਮਲੀਕਅਤ ਸਿੰਘ ਸਾਬਕਾ ਸੰਮਤੀ ਮੈਂਬਰ, ਦਿਲਬਾਗ ਸਿੰਘ, ਗੁਰਮੇਜ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਸਨ |