15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

'ਟੀ ਵਿੱਦ ਵਲੰਟੀਅਰ' ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਲੰਟੀਅਰਾਂ ਨਾਲ ਕੀਤਾ ਜਾਵੇਗਾ ਸਿੱਧਾ ਰਾਬਤਾ-ਕੁਲਦੀਪ ਸਿੰਘ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 05-01-2026
ਅਜਨਾਲਾ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਅਜਨਾਲਾ ਅੰਦਰ ਹੋਏ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਅੱਜ ਆਪ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਬਿਕਰਾਊਰ ਤੋਂ 'ਆਪ' ਵਲੰਟੀਅਰ ਦੇ ਘਰ ਜਾ ਕੇ ਵਲੰਟੀਅਰਾਂ ਨਾਲ ਚਾਹ ਦੇ ਕੱਪ 'ਤੇ ਚਰਚਾ (ਟੀ ਵਿਦ ਵਲੰਟੀਅਰ) ਮੁਹਿੰਮ ਦੀ ਹਲਕਾ ਪੱਧਰੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਪਿੰਡ ਬਿਕਰਾਊਰ ਤੋਂ ਇਲਾਵਾ ਸੈਦਪੁਰ ਖ਼ੁਰਦ, ਬਰਲਾਸ, ਸੇਖਭੱਟੀ, ਸ਼ਾਹਲੀਾਲ ਅਤੇ ਸੇਖਭੱਟੀ ਜੱਟਾਂ ਵਾਲੀ ਵਿਖੇ ਵਲੰਟੀਅਰਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਉਕਤ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹ ਹਲਕਾ ਅਜਨਾਲਾ ਦੇ ਹਰ ਪਿੰਡ ਵਿਚ ਜਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ ਅਤੇ ਪਿੰਡਾਂ ਦੇ ਜੋ ਵੀ ਪਿੰਡ ਹੋਣ ਵਾਲੇ ਹਨ ਉਨ੍ਹਾਂ ਦੀ ਰੂਪਰੇਖਾ ਉਲੀਕੀ ਜਾਵੇਗੀ ਤਾਂ ਜੋ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਸੌਦਾ ਸਾਧ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਉਹ ਭਾਜਪਾ ਦਾ ਹੀ ਬੰਦਾ ਹੈ ਤੇ ਹਰ 6 ਮਹੀਨਿਆਂ ਬਾਅਦ ਹਰਿਆਣਾ ਸਰਕਾਰ ਉਸਨੂੰ ਪੈਰੋਲ ਤੇ ਜੇਲ੍ਹ ਤੋਂ ਬਾਹਰ ਕੱਢ ਦਿੰਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕੇਸਾਂ ਵਿਚ ਸਜ਼ਾ ਭੁਗਤ ਚੁੱਕੇ ਸਾਡੇ ਬੰਦੀ ਸਿੰਘਾਂ ਨੂੰ ਜਾਣਬੁਝ ਕੇ ਕੇਂਦਰ ਸਰਕਾਰ ਵਲੋਂ ਰਿਹਾਅ ਨਾ ਕਰਕੇ ਸਰਕਾਰ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜੋ ਕਿ ਨਾ ਬਰਦਾਸ਼ਤ ਕਰਨਯੋਗ ਹੈ | ਉਨ੍ਹਾਂ ਕੇਂਦਰ ਸਰਕਾਰ ਕੋਲੋਂ ਜ਼ੋਰਦਾਰ ਮੰਗ ਕੀਤੀ ਕਿ ਤੁਰੰਤ ਆਪਣੀਆਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਮਲੂਕ, ਬਲਾਕ ਪ੍ਰਧਾਨ ਸਰਪੰਚ ਲਖਵਿੰਦਰ ਸਿੰਘ ਲੱਖਾ ਬਿਕਰਾਊਰ, ਸਾਬਕਾ ਸਰਪੰਚ ਭੁਪਿੰਦਰਇਕਬਾਲ ਸਿੰਘ ਪਿੰਕਾ ਬਿਕਰਾਊਰ, ਬਲਾਕ ਪ੍ਰਧਾਨ ਸਾਹਿਬ ਸਿੰਘ ਫ਼ੌਜੀ ਰਾਏਪੁਰ ਕਲਾਂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਪੰਚ ਕੁਲਦੀਪ ਸਿੰਘ, ਪੰਚ ਕੁਲਵਿੰਦਰ ਸਿੰਘ, ਸੁੱਚਾ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਗੁ. ਗੁਰੂ ਤੇਗ਼ ਬਹਾਦਰ ਸਾਹਿਬ ਮੱਖਣਵਿੰਡੀ ਵਿਖੇ ਸੰਮਤੀ ਮੈਂਬਰ ਜੋਧਬੀਰ ਸਿੰਘ ਜੋਧਾ ਵਲੋਂ ਪਰਿਵਾਰ ਸਮੇਤ ਸ਼ੁਕਰਾਨਾ
Ad Position 24