21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

'ਆਪ' ਸਰਕਾਰ ਵਲੋਂ ਨਿਰਪੱਖ ਪੱਤਰਕਾਰਾਂ 'ਤੇ ਦਬਾਅ, ਝੂਠੀਆਂ ਐਫ.ਆਈ.ਆਰ. ਰਾਹੀਂ ਆਵਾਜ਼ ਦਬਾਉਣ ਦੀ ਕੋਸ਼ਿਸ਼-ਬ੍ਰਹਮਪੁਰਾ <br/>

Ad Position 21
No active advertisement
ਅਜੀਤ ਡੈਸਕ 06-01-2026
ਖਡੂਰ ਸਾਹਿਬ, 5 ਜਨਵਰੀ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਵਿਰੁੱਧ ਦਬਾਅ ਅਤੇ ਜ਼ਬਰ ਦੀ ਨੀਤੀ ਅਪਣਾਅ ਕੇ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਵਰਗਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਬ੍ਰਹਮਪੁਰਾ ਨੇ ਕਿਹਾ ਕਿ ਆਰ.ਟੀ.ਆਈ. ਕਾਰਕੁੰਨ ਮਾਣਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਲੋਕ ਆਵਾਜ਼ ਟੀ.ਵੀ. ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਝੂਠੇ ਅਤੇ ਸਾਜ਼ਿਸ਼ੀ ਮਾਮਲੇ ਦਰਜ ਕਰਨਾ ਸਾਫ਼ ਦਰਸਾਉਂਦਾ ਹੈ ਕਿ 'ਆਪ' ਸਰਕਾਰ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਅ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਇਹ ਹਾਲਾਤ ਭਾਰਤ ਦੇ ਇਤਿਹਾਸ ਦੇ ਉਸ ਕਾਲੇ ਦੌਰ ਦੀ ਯਾਦ ਦਿਵਾਉਂਦੇ ਹਨ, ਜਦੋਂ 1975 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ਵਿਚ ਐਮਰਜੈਂਸੀ ਲਾਗੂ ਕਰਕੇ ਸੱਚ ਲਿਖਣ ਵਾਲੇ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ, ਅਖ਼ਬਾਰਾਂ 'ਤੇ ਸੈਂਸਰਸ਼ਿਪ ਲਗਾਈ ਗਈ ਅਤੇ ਲੋਕਤੰਤਰਿਕ ਆਵਾਜ਼ਾਂ ਨੂੰ ਜ਼ਬਰਦਸਤੀ ਚੁੱਪ ਕਰਵਾਇਆ ਗਿਆ ਸੀ | ਬ੍ਰਹਮਪੁਰਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਆਪ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਉਸੇ ਸੋਚ ਦਾ ਦੁਹਰਾਵਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਬਰੀ ਅਤੇ ਝੂਠੇ ਤੌਰ 'ਤੇ ਦਰਜ ਕੀਤੀ ਗਈ ਐੱਫ.ਆਈ.ਆਰ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਮੀਡੀਆ ਦੀ ਆਜ਼ਾਦੀ 'ਚ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਸਬਾ ਹਰੀਕੇ ਪੱਤਣ ਵਿਖੇ 2 ਸਰਕਾਰੀ ਬੱਸਾਂ ਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ <br/> ਅਗਲੀ ਖ਼ਬਰ ਚਾਈਨਾ ਡੋਰ 'ਤੇ ਪ੍ਰਸ਼ਾਸਨ ਵਲੋਂ ਸਖ਼ਤੀ ਕਰਨਾ ਜ਼ਰੂਰੀ-ਬਾਲ ਕਿ੍ਸ਼ਨ ਬੱਬੀ/ਫ਼ੌਜੀ ਸਤੀਸ਼ ਕੁਮਾਰ <br/>
Ad Position 24