21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਲੋਕਤੰਤਰ ਵਿਚ ਸਰਕਾਰਾਂ ਨੂੰ ਸਵਾਲ-ਜਵਾਬ ਕਰਨਾ ਲੋਕਾਂ ਦਾ ਸੰਵਿਧਾਨਿਕ ਹੱਕ- ਬਲਵਿੰਦਰ ਝਬਾਲ, ਸੋਹਲ <br/>

Ad Position 21
No active advertisement
ਅਜੀਤ ਡੈਸਕ 06-01-2026
ਝਬਾਲ, 5 ਜਨਵਰੀ (ਸੁਖਦੇਵ ਸਿੰਘ)-ਪੱਤਰਕਾਰਾਂ ਤੇ ਆਰ.ਟੀ.ਆਈ. ਕਾਰਕੁੰਨਾ ਵਿਰੁੱਧ ਦਰਜ਼ ਕੀਤੇ ਗਏ ਕੇਸ ਦੀ ਨਿਖੇਧੀ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਅਤੇ ਸੀ.ਪੀ.ਆਈ. ਦੇ ਜ਼ਿਲ੍ਹਾ ਆਗੂ ਕਾ. ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ 'ਤੇ ਕੇਸ ਦਰਜ ਕਰਕੇ ਪੱਤਰਕਾਰਾਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਪੱਤਰਕਾਰਾਂ ਨੂੰ ਆਜ਼ਾਦ ਢੰਗ ਨਾਲ ਸਵਾਲ ਪੁੱਛਣ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਲੋਕਤੰਤਰ ਵਿਚ ਸਰਕਾਰਾਂ ਨੂੰ ਸਵਾਲ ਜਵਾਬ ਕਰਨਾ ਲੋਕਾਂ ਦਾ ਸੰਵਿਧਾਨਿਕ ਹੱਕ ਹੈ, ਪਰ 'ਆਪ' ਸਰਕਾਰ ਵਲੋਂ ਪੱਤਰਕਾਰਾਂ ਦੀ ਅਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਪੱਤਰਕਾਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਬਿਨਾਂ ਕਿਸੇ ਸ਼ਰਤ ਕੇਸ ਰੱਦ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਕਸਬਾ ਹਰੀਕੇ ਪੱਤਣ ਵਿਖੇ 2 ਸਰਕਾਰੀ ਬੱਸਾਂ ਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ <br/>
Ad Position 24