ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>
ਅਜੀਤ ਡੈਸਕ
06-01-2026
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਨਾਨਕ ਪੜਾਓ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਰਕਾਰੀ ਸਕੂਲ ਲੜਕੀਆਂ ਵਿਖੇ ਪਹੁੰਚਿਆ, ਜਿੱਥੇ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਨਾਨਕ ਪੜਾਓ ਫਤਿਆਬਾਦ ਦੇ ਪ੍ਰਧਾਨ ਰਤਨ ਸਿੰਘ ਦਿਓਲ ਨੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਪਰਦਾਵਾਂ ਤੇ ਸੇਵਾਦਾਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇ. ਕਸ਼ਮੀਰ ਸਿੰਘ ਸਹੋਤਾ ਦੇ ਸ਼ਬਦੀ ਜਥੇ ਨੇ ਨਗਰ ਕੀਰਤਨ 'ਚ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ | ਨਗਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਪੜਾਓ ਵਿਖੇ ਸੰਪੰਨ ਹੋਇਆ | ਇਸ ਮੌਕੇ ਪ੍ਰਧਾਨ ਰਤਨ ਸਿੰਘ ਦਿਓਲ ਤੋਂ ਇਲਾਵਾ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਨੰਬਰਦਾਰ ਸੰਤੋਖ ਸਿੰਘ, ਮਹਿੰਦਰ ਸਿੰਘ ਕੰਬੋਜ, ਜਗਜੀਤ ਸਿੰਘ ਕਾਲੂ, ਮਹਿੰਦਰ ਸਿੰਘ ਨਿਰਾਲਾ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਹਬੀ, ਚਰਨਜੀਤ ਸਿੰਘ ਦਿਉਲ, ਬੇਅੰਤ ਸਿੰਘ ਪੰਪ ਵਾਲੇ, ਬਲਿਹਾਰ ਸਿੰਘ ਨਾਰਵੇ ਵਾਲੇ, ਦੀਪਕ ਦਾਰਾ ਚੋਪੜਾ, ਡਾ. ਸੁਖਵਿੰਦਰ ਸਿੰਘ ਵਸੀਕਾ, ਭੁਪਿੰਦਰ ਸਿੰਘ ਟੀਟੂ, ਅਮਨ ਫੋਟੋਗ੍ਰਾਫਰ, ਹਰਜੀਤ ਸਿੰਘ ਪੈਲੇਸ ਵਾਲੇ, ਦਵਿੰਦਰ ਸਿੰਘ ਕਾਕਾ, ਰਜਿੰਦਰ ਸਿੰਘ ਰਾਜੂ, ਅਸ਼ੋਕ ਮਹਾਸ਼ਾ, ਜੰਗਲੀ ਮਹਾਸ਼ਾ, ਬਾਬਾ ਰਣਬੀਰ ਸਿੰਘ ਹੈਪੀ, ਬਾਬਾ ਜਸਕਰਨ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਦਾਣਾ ਮੰਡੀ ਵਿਚ ਧਾਰਮਿਕ ਸਮਾਗਮ
ਤਰਨ ਤਾਰਨ, (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਾਣਾ ਮੰਡੀ ਤਰਨ ਤਾਰਨ ਵਿਖੇ ਪੱਕਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇਪਾਲ ਚੌਧਰੀ ਅਤੇ ਹੰਸਰਾਜ ਚੌਧਰੀ ਵਲੋਂ ਆਪਣੀ ਆੜ੍ਹਤ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ ਜਿਨ੍ਹਾਂ ਵਿਚ ਅਕਾਲੀ ਦਲ ਦੇ ਬੀਬੀ ਸੁਖਵਿੰਦਰ ਕੌਰ ਰੰਧਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ, ਹਰਜੀਤ ਸਿੰਘ ਭਾਜਪਾ ਪ੍ਰਧਾਨ, ਦਿਲਬਾਗ ਸਿੰਘ ਬਾਠ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ, ਪ੍ਰਧਾਨ ਕਰਨੈਲ ਸਿੰਘ ਦੇਊ, ਅਵਤਾਰ ਸਿੰਘ ਤਨੇਜਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਤਰੁਣ ਜੋਸ਼ੀ ਭਾਜਪਾ ਯੁਵਾ ਆਗੂ, ਸ਼ਾਮਾ ਪ੍ਰਧਾਂਨ, ਕੁਲਦੀਪ ਸਿੰਘ ਦੇਊ, ਕੌਂਸਲਰ ਮਨੋਜ ਅਗਨੀਹੋਤਰੀ, ਕੌਂਸਲਰ ਸੰਜੀਵ ਕੁੰਦਰਾ, ਸੋਨੂੰ ਦੋਦੇ, ਸਿਕੰਦਰ ਸਿੰਘ ਮੁਰਾਦਪੁਰ, ਸੁਖਵਿੰਦਰ ਸਿੰਘ ਸੰਗਤਪੁਰ, ਅਰਵਿੰਦ ਕੁਮਾਰ, ਮੋਹਨ ਲਾਲ, ਜਤਿੰਦਰ ਸਿੰਘ ਰਾਜੂ, ਕਸ਼ਤੂਰੀ ਲਾਲ ਤੋਂ ਇਲਾਵਾ ਹੋਰਨਾਂ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਵੱਖ-ਵੱਖ ਪਦਾਰਥਾਂ ਦਾ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਇਆ ਗਿਆ |