21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜ਼ਿਲ੍ਹਾ ਵਾਸੀ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਕਰਨ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ, ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖ਼ਤ ਧਾਰਾ 188ਦੇ ਨਾਲ-ਨਾਲ ਇਨਵਾਇਰਮੈਂਟ ਪ੍ਰਾਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਪਾਬੰਦੀਸ਼ੁਦਾ ਸਿੰਥੈਟਿਕ ਡੋਰ (ਚਾਈਨਾ ਡੋਰ) ਨੂੰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵਲੋਂ ਉਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਮਨਾਹੀ ਦੇ ਹੁਕਮ ਜਾਰੀ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਮੀਟਿੰਗ <br/>
Ad Position 24