21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਮਨਾਹੀ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 18 ਜਨਵਰੀ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿਚ ਆਉਂਦੇ ਪਿੰਡਾਂ ਕਾਜ਼ੀਕੋਟ (70) (ਨਾਲਾਗੜ੍ਹ 69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸਦੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਉਨ੍ਹਾਂ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸ਼ਿਫ਼ਾਰਸ਼ 'ਤੇ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 7 ਦਿਨ੍ਹਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ | ਜ਼ਿਲ੍ਹਾ ਮੈਜਿਸਟਰੇਟ ਦੇ ਆਪਣੇ ਮਨਾਹੀ ਦੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਪੁਲਿਸ, ਮਿਲਟਰੀ ਜਾਂ ਪੈਰਾ ਮਿਲਟਰੀ ਦੇ ਵਰਦੀਧਾਰੀ ਜਵਾਨਾਂ ਜਾਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਨੂੰ ਹਥਿਆਰ ਰੱਖਣ ਦੀ ਮਾਨਤਾ ਹੈ, ਉੱਪਰ ਲਾਗੂ ਨਹੀਂ ਹੋਣਗੇ | ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਵੱਖ-ਵੱਖ ਪੱਧਰ 'ਤੇ ਸ਼ੂਟਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਅਤੇ ਉਹ ਲਾਇਸੰਸੀ ਰਾਈਫਲ ਇਸਤੇਮਾਲ ਕਰਦੇ ਹਨ ਜੋ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਛੋਟ ਵਿਚ ਆਉਂਦੀ ਹੈ, ਨੂੰ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ | ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਇਹ ਹੁਕਮ ਇੱਕਤਰਫ਼ਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ, ਜੋ ਮਿਤੀ 5 ਜਨਵਰੀ ਤੋਂ 19 ਜਨਵਰੀ 2026 (ਚੋਣਾਂ ਮੁਕੰਮਲ ਹੋਣ ਤੱਕ) ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਾ ਰੋਕਣ ਤੇ ਲਾਅ ਐਂਡ ਆਰਡਰ ਨੂੰ ਕੰਟੋਰਲ ਰੱਖਣ 'ਚ ਅਸਮਰੱਥ-ਬਰਾਹ <br/> ਅਗਲੀ ਖ਼ਬਰ ਜ਼ਿਲ੍ਹਾ ਵਾਸੀ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਕਰਨ-ਡਿਪਟੀ ਕਮਿਸ਼ਨਰ <br/>
Ad Position 24