21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਸਰਕਾਰ ਨਸ਼ਾ ਰੋਕਣ ਤੇ ਲਾਅ ਐਂਡ ਆਰਡਰ ਨੂੰ ਕੰਟੋਰਲ ਰੱਖਣ 'ਚ ਅਸਮਰੱਥ-ਬਰਾਹ <br/>

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ)- ਲੋਕ ਪਿ੍ਯਾ ਸਮਾਜ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰੀ ਪਰਧਾਨ ਪਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੌਰਾਨ ਪਹੁੰਚੇ ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸਤਾ ਸੰਭਾਲੀ ਸੀ ਪਰ ਲਗਪਗ 4 ਸਾਲ ਬੀਤ ਜਾਣ 'ਤੇ ਵੀ ਸਰਕਾਰ ਨਾ ਤਾਂ ਨਸ਼ਾ ਰੋਕਿਆ ਅਤੇ ਨਾ ਹੀ ਲਾਅ ਐਂਡ ਆਰਡਰ ਨੂੰ ਕੰਟਰੋਲ ਕਰਨ ਵਿਚ ਸਫਲ ਰਹੀ ਹੈ | ਅੱਜ ਦੇ ਹਲਾਤਾਂ ਵਿਚ ਨਸ਼ਾ ਪਹਿਲਾਂ ਨਾਲੋਂ ਜਿਆਦਾ ਵਿਕ ਰਿਹਾ ਹੈ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੈਂਗਸਟਰ ਸ਼ਰੇਆਮ ਫਿਰੌਤੀਆਂ ਮੰਗ ਰਹੇ ਹਨ ਅਤੇ ਆਮ ਤੌਰ 'ਤੇ ਕਤਲਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋ ਚੁੱਕੀ ਹੈ | ਬਰਾਹ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਸਰਕਾਰੀ ਅਫਸਰਾਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਆਪਣੇ ਬਣੇ ਵਰਕਰ ਹਮੇਸ਼ਾ ਪ੍ਰੇਸ਼ਾਨ ਕਰਦੇ ਰਹਿੰਦੇ ਹਨ | ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਨਸ਼ਾ ਅਤੇ ਲਾਅ ਐਂਡ ਆਰਡਰ ਨੂੰ ਸਖਤੀ ਨਾਲ ਕੰਟਰੋਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਮਨਾਹੀ ਦੇ ਹੁਕਮ ਜਾਰੀ
Ad Position 24