21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਅਜੀਤ ਡੈਸਕ 06-01-2026
ਮੀਆਂਵਿੰਡ, 5 ਜਨਵਰੀ (ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਦਫ਼ਤਰ ਮੀਆਂਵਿੰਡ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਲੋਕਾਂ ਦਿੱਲੀ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਵੱਡੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਸਕੀ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਚਾਰ ਸਾਲ ਦੇ ਕਾਰਜਕਾਲ ਵਿਚ ਪੰਜਾਬ ਦੇ ਲੋਕਾਂ ਦੇ ਕੰਨਾਂ ਨੂੰ ਹੱਥ ਲਵਾ ਦਿੱਤੇ ਹਨ | ਸ਼ਰੇਆਮ ਕਤਲੇਆਮ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਪਰ ਸਰਕਾਰ ਕੋਲੋਂ ਇਸ ਸਭ ਕੁਝ 'ਤੇ ਕਾਬੂ ਨਹੀਂ ਹੋ ਰਿਹਾ | ਇਸ ਮੌਕੇ ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਆਪਣੀਆਂ ਮੁਸ਼ਕਿਲਾਂ ਲੈ ਕੇ ਪਹੁੰਚੇ ਲੋਕਾਂ ਦੀ ਗੱਲ ਸੁਣੀ ਅਤੇ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਵਾਇਆ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਡਿੰਪੀ ਮੀਆਂਵਿੰਡ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਅਤੇ ਪਿੰਡ ਕੀੜੀਸ਼ਾਹੀ ਤੋਂ ਪਹੁੰਚੇ ਅਵਤਾਰ ਸਿੰਘ, ਰਸ਼ਪਾਲ ਸਿੰਘ, ਕੁਲਵੰਤ ਸਿੰਘ, ਕੇਵਲ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮੇਜ਼ਰ ਸਿੰਘ, ਗੁਰਦੇਵ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਧੋੜਾ ਸਾਹਿਬ ਵਿਖੇ ਜੋੜ ਮੇਲੇ ਸ਼ਰਧਾ ਨਾਲ ਆਰੰਭ <br/> ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਾ ਰੋਕਣ ਤੇ ਲਾਅ ਐਂਡ ਆਰਡਰ ਨੂੰ ਕੰਟੋਰਲ ਰੱਖਣ 'ਚ ਅਸਮਰੱਥ-ਬਰਾਹ <br/>
Ad Position 24