21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ)- ਥਾਣਾ ਖੇਮਕਰਨ ਅਤੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਏ.ਐੱਸ.ਆਈ. ਗੁਲਜਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾਣਾ ਮੰਡੀ ਖੇਮਕਰਨ ਵਿਖੇ ਨਾਕਾਬੰਦੀ ਦੌਰਾਨ ਹਰਪਾਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਵਾਰਡ ਨੰਬਰ 9 ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 3 ਮਿਲੀਗ੍ਰਆਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਦਰਬਾਰਾ ਸਿੰਘ ਨੇ ਦੱਸਿਾ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਉਸਮਾਂ ਢੋਟੀਆਂ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ, ਤਾਂ ਇਕ ਵਿਅਕਤੀ ਨੇ ਮੋਢੇ ਉਪਰ ਵਜਨਦਾਰ ਕੈਨ ਚੁੱਕ ਕੇ ਆਉਂਦਾ ਦਿਖਾਈ ਦਿੱਤਾ ਤਾਂ ਸ਼ੱਕ ਦੇ ਅਧਾਰ 'ਤੇ ਉਸ ਨੂੰ ਕਾਬੂ ਕਰਕੇ ਪਲਾਸਟਿਕ ਦਾ ਕੈਨ ਚੈਕ ਕੀਤਾ ਤਾਂ ਉਸ ਵਿਚੋਂ 16500 ਰੁਪਏ ਦੀ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ 'ਚ ਲਿਆਂਦੀ ਕ੍ਰਾਂਤੀ-ਚੇਅਰਮੈਨ ਸੰਧੂ <br/> ਅਗਲੀ ਖ਼ਬਰ ਪਿੰਡ ਕੱਦਗਿੱਲ ਵਿਖੇ ਸ਼ਹੀਦਾਂ ਦੀ ਯਾਦ 'ਚ ਜੋੜ ਮੇਲਾ ਮਨਾਇਆ <br/>
Ad Position 24