21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ 'ਚ ਲਿਆਂਦੀ ਕ੍ਰਾਂਤੀ-ਚੇਅਰਮੈਨ ਸੰਧੂ <br/>

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ)- ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕਿ੍ਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ | ਇਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਪਗ 20 ਹਜ਼ਾਰ ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ 'ਚ ਪਹੁੰਚ ਕਰ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇਕ ਯੁਨੀਕ ਰੈਫਰਲ ਸਿਸਟਮ ਰਾਹੀਂ 10 ਹਜ਼ਾਰ ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਾਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ | ਇਸਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕਰਕੇ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਔਰਤਾਂ ਵੱਖ-ਵੱਖ ਸਕੈਨਾਂ ਜਿਨ੍ਹਾਂ ਕੀਮਤ ਆਮ ਤੌਰ 'ਤੇ 800 ਰੁਪਏ ਤੋਂ 2 ਹਜਾਰ ਦੇ ਦਰਮਿਆਨ ਹੁੰਦੀ ਹੈ, ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਧਿਕਾਰਤ ਅੰਕੜੇ ਦੱਸਦੇ ਹਨ ਕਿ ਪੰਜਾਬ ਵਿਚ 70 ਪ੍ਰਤੀਸ਼ਤ ਤੋਂ ਘੱਟ ਗਰਭਵਤੀ ਔਰਤਾਂ ਨੇ ਆਪਣਾ ਪਹਿਲਾ ਐਂਟੇ-ਨਟਲ ਚੈੱਕਅੱਪ ਕਰਵਾਇਆ ਹੈ ਅਤੇ ਤਕਰੀਬਨ 60 ਪ੍ਰਤੀਸ਼ਤ ਤੋਂ ਘੱਟ ਨੇ ਸਿਫ਼ਾਰਸ਼ ਅਨੁਸਾਰ ਪੂਰੇ ਚਾਰ ਚੈੱਕਅੱਪ ਕਰਵਾ ਲਏ ਹਨ, ਜਦੋਂ ਕਿ ਰਾਜ ਵਿਚ ਮਾਵਾਂ ਦੀ ਮੌਤ ਦਰ ਪ੍ਰਤੀ ਇਕ ਲੱਖ ਜੀਵਤ ਲਾਈਵ-ਬਰਥ ਪਿੱਛੇ 90 ਰਹੀ ਹੈ, ਜੋ ਕਿ ਰਾਸ਼ਟਰੀ ਔਸਤ ਤੋਂ ਵੱਧ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਚੇਅ. ਰਜਿੰਦਰ ਸਿੰਘ ਉਸਮਾ <br/> ਅਗਲੀ ਖ਼ਬਰ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ
Ad Position 24