ਤਰਨ ਤਾਰਨ, 5 ਜਨਵਰੀ (ਇਕਬਾਲ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਗੁਰਬੀਰ ਸਿੰਘ ਸੰਧੂ ਨੂੰ ਯੂਥਵਿੰਗ ਬਲਾਕ ਤਰਨ ਤਾਰਨ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਬੀਰ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ, ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਹ ਜਿੰਮੇਵਾਰੀ ਉਨ੍ਹਾਂ ਨੂੰ ਸੌਪੀਂ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜਿਆਦਾ ਤੋਂ ਜਿਆਦਾ ਜੋੜਨ ਦਾ ਉਪਰਾਲਾ ਕਰਨਗੇ |