21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 06-01-2026
ਛੇਹਰਟਾ, 5 ਜਨਵਰੀ (ਪੱਤਰ ਪ੍ਰੇਰਕ)-ਸਾਹਿਬ ਏ ਕਮਾਲ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਮੁੱਖ ਸੇਵਾਦਾਰ ਮੇਜਰ ਸਿੰਘ ਸਰਕਾਰੀਆ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਛੱਕ ਕੇ ਗੁਰੂ ਦੇ ਸਿੰਘ ਸੱਜਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ | ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਰਾਗੀ ਜਥਿਆਂ ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰਦੁਆਰਾ ਕਮੇਟੀ ਵਲੋਂ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ, ਜਥੇ: ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਅਵਤਾਰ ਸਿੰਘ ਸਰਕਾਰੀਆ, ਮੰਗਲ ਸਿੰਘ, ਬਲਵਿੰਦਰ ਸਿੰਘ, ਗੁਰਮੇਜ ਸਿੰਘ, ਕਿੰਦਰਬੀਰ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ ਸਰਕਾਰੀਆ, ਸੂਬੇਦਾਰ ਸਾਧੂ ਸਿੰਘ, ਨਵਦੀਪ ਸਿੰਘ, ਹੈੱਡ ਗ੍ਰੰਥੀ ਬਾਬਾ ਰਛਪਾਲ ਸਿੰਘ, ਬੀਬੀ ਬਲਜਿੰਦਰ ਕੌਰ, ਸਿਮਰਜੀਤ ਕੌਰ, ਅਮਰਜੀਤ ਕੌਰ, ਹਰਪ੍ਰੀਤ ਕੌਰ, ਅਰਸ਼ਬੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਨੇਵਲ ਅਕਾਦਮੀ 'ਚ ਚਮਕੀ ਖੁਸ਼ਬੂ ਅਤੇ ਰੌਸ਼ਨੀ <br/> ਅਗਲੀ ਖ਼ਬਰ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ. ਐੱਸ. ਸੀ. ਨਰਸਿੰਗ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨ...
Ad Position 24