28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ. ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੀਰਤ ਕੌਰ ਪਤਨੀ ਲੇਟ ਕਰਮ ਸਿੰਘ ਵਾਸੀ ਖੈਰਦੀਨਕੇ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਪੰਡੋਰੀ ਗੋਲਾ ਰੋਡ ਚੌਂਕ ਪੁਰਾਣਾ ਬਾਈਪਾਸ ਮੁਰਾਦਪੁਰ ਤਰਨ ਤਾਰਨ ਤੋਂ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਟ ਮਿੱਤ ਸਿੰਘ ਚਾਟੀਵਿੰਡ ਅੰਮਿ੍ਤਸਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1030 ਰੁਪਏ ਦੀ ਡਰੱਗ ਮਨੀ ਭਾਰਤੀ ਕਾਰੰਸੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਰਸੇਮ ਸਿੰਘ ਉਰਫ ਟੈਣਾ ਪੁੱਤਰ ਅੱਛਰ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁੱਖ ਸਿੰਘ ਨੇ ਗਸ਼ਤ ਦੌਰਾਨ ਪੁਲ ਸੂਆ ਟੀ ਪੁਆਇੰਟ ਮੋਹਨਪੁਰ ਲਿੰਕ ਰੋਡ ਫਤਿਆਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ, ਜਿਸ ਪਾਸੋਂ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਲਾਈਟਰ, ਇਕ ਸਿਲਵਰ ਕਾਗਜ ਦਾ ਰੋਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਪਿੰ੍ਰਗੜੀ ਤੋਂ ਜਗਰੂਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 65 ਮਿਲੀਗ੍ਰਾਮ, 820 ਰੁਪਏ ਭਾਰਤੀ ਕਾਰੰਸੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਸੁਖਦੇਵ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੁਲਿਸ ਰਿਮਾਂਡ ਲਈ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਧਰਨੇ ਵਿਚ ਸ਼ਾਮਿਲ ਹੋਣ ਲਈ ਝਬਾਲ ਤੋਂ ਮਜ਼ਦੂਰਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਸ਼ਾਮ ਸਵੇਰੇ ਲੱਗਣ ਵਾਲੇ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24