ਝਬਾਲ, 6 ਜਨਵਰੀ (ਸੁਖਦੇਵ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਤਰਨ ਤਾਰਨ ਅੱਗੇ ਦਿੱਤੇ ਧਰਨੇ ਵਿਚ ਸ਼ਾਮਿਲ ਹੋਣ ਲਈ ਝਬਾਲ ਪੁਖਤਾ ਤੋਂ ਵੱਡਾ ਕਾਫ਼ਲਾ ਕਾ. ਮਨਜੀਤ ਸਿੰਘ ਝਬਾਲ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ਮੌਕੇ ਕਾ. ਮਨਜੀਤ ਸਿੰਘ ਝਬਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਤੋੜ ਕੇ ਵਿਕਸਿਤ ਭਾਰਤ ਜੀ ਰਾਮ ਜੀ ਪਾਰਲੀਮੈਂਟ ਵਿਚ ਕਾਨੂੰਨ ਪਾਸ ਕਰਕੇ ਪੇਂਡੂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ 'ਤੇ ਕੁਹਾੜਾ ਮਾਰਿਆ ਹੈ, ਜਿਸ ਦੀ ਪੂਰੇ ਭਾਰਤ ਵਿਚ ਮਜ਼ਦੂਰ ਜਮਾਤ ਵਲੋਂ ਕਾਨੂੰਨ ਦੀਆ ਕਾਪੀਆਂ ਸਾੜ ਕੇ ਵਿਰੋਧਤਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾਂ ਹੀ ਮਜ਼ਦੂਰਾਂ ਦੇ ਹੱਕਾਂ ਦਾ ਘਾਣ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਕਾ. ਮਲੂਕ ਸਿੰਘ, ਕਾ. ਕੁਲਵੰਤ ਸਿੰਘ ਛਾਪਾ, ਸੁਖਦੇਵ ਸਿੰਘ ਠੱਠਾ, ਸਾਹਿਬ ਸਿੰਘ ਹੀਰਾਪੁਰ, ਸੁਖਵਿੰਦਰ ਸਿੰਘ ਝਬਾਲ, ਸੁਖਜਿੰਦਰ ਸਿੰਘ, ਯੁਵਰਾਜ ਸਿੰਘ, ਸਮਰਜੀਤ ਸਿੰਘ, ਕੁਲਦੀਪ ਸਿੰਘ, ਇੰਦਰ ਸਿੰਘ, ਅਰੂੜ ਸਿੰਘ, ਮੇਜਰ ਸਿੰਘ ਮੰਨਣ, ਅਕਾਸ਼ਦੀਪ ਸਿੰਘ, ਕਾ. ਕੰਵਲਜੀਤ ਕੌਰ, ਕਰਮਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਜਸਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਹਨ |