ਤਰਨ ਤਾਰਨ, 6 ਜਨਵਰੀ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਦੇ ਬੁੰਗਾ ਪ੍ਰਜਾਪਤ ਧਰਮਸ਼ਾਲਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਲਖਬੀਰ ਸਿੰਘ ਕੱਕਾ ਕੰਡਿਆਲਾ ਕਥਾਵਾਚਕ ਵਲੋਂ ਜੁੜੀ ਸੰਗਤ ਨੂੰ ਗੁਰਬਾਣੀ ਸ਼ਬਦ ਨਾਲ ਜੋੜਿਆ ਤੇ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਪ੍ਰੇਰਿਆ | ਇਸ ਮੌਕੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਬਿਜਲੀ ਵਾਲੇ, ਗ੍ਰੰਥੀ ਭਾਈ ਲਖਵਿੰਦਰ ਸਿੰਘ, ਜਗਤਾਰ ਸਿੰਘ ਬਾਊ, ਲਾਭ ਸਿੰਘ, ਜੋਗਾ ਸਿੰਘ, ਸਤਨਾਮ ਸਿੰਘ ਸੱਤਾ, ਚਰਨ ਸਿੰਘ, ਮਨਜਿੰਦਰ ਸਿੰਘ, ਜਸਬੀਰ ਸਿੰਘ, ਰਾਮ ਸਿੰਘ, ਕੇ.ਐਸ. ਟੈਂਟ ਹਾਊਸ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ, ਮਨਜਿੰਦਰ ਸਿੰਘ ਭੋਜੀਆਂ, ਬਾਬਾ ਲਾਡੀ ਆਦਿ ਹਾਜ਼ਰ ਸਨ |