28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪਿੰਡ ਕੱਦਗਿੱਲ ਵਿਖੇ ਕਰਵਾਏ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਜਨਵਰੀ (ਪਰਮਜੀਤ ਜੋਸ਼ੀ)-ਪਿੰਡ ਕੱਦਗਿੱਲ ਦੇ ਗੁਰਦੁਆਰਾ ਬਾਬਾ ਹਰਨਾਮ ਸਿੰਘ ਜੀ ਵਿਖੇ ਦੇਰ ਸ਼ਾਮ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਗਿਆ | ਖੁੱਲ੍ਹੇ ਪੰਡਾਲ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸੰਗਤ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਵਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਸਤਨਾਮ ਸਿੰਘ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਅੱਜ ਦੇ ਪਖੰਡਵਾਦ ਤੋਂ ਦੂਰ ਰਹਿ ਕੇ ਅੰਮਿ੍ਤਧਾਰੀ ਬਣ ਕੇ ਗੁਰੂ ਲੜ ਲੱਗਣ ਲਈ ਵੀ ਪ੍ਰੇਰਿਆ | ਉਪਰੰਤ ਭਾਈ ਕੇਵਲ ਸਿੰਘ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਤੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਛੋਟੇ ਬੱਚਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੀਆਂ ਕਵੀਸ਼ਰੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਇਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਚਰਨਜੀਤ ਸਿੰਘ ਵਲੋਂ ਆਈਆਂ ਸੰਗਤਾਂ ਦਾ ਇਸ ਸਮਾਗਮ ਵਿਚ ਪੁੱਜਣ 'ਤੇ ਧੰਨਵਾਦ ਕਰਦਿਆਂ ਅੱਗੇ ਤੋਂ ਅਜਿਹੇ ਸਹਿਯੋਗ ਦੀ ਆਸ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਰੋਹੀ ਕੰਢਾ ਛੋਟੇ ਪੁਲ ਨਜ਼ਦੀਕ ਗਲੀ ਨੰਬਰ 8 ਵਿਚ ਸੀਵਰੇਜ ਸਿਸਟਮ ਜਾਮ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਕਰਵਾਇਆ <br/>
Ad Position 24