28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ <br/>

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਜਨਵਰੀ (ਪਰਮਜੀਤ ਜੋਸ਼ੀ)-ਨਵੇਂ ਸਾਲ ਦੀ ਆਮਦ ਮੌਕੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਦੇ ਸਮੂਹ ਸਟਾਫ਼ ਵਲੋਂ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਬਾਬਾ ਸੁੱਖਾ ਸਿੰਘ, ਭਾਈ ਮਲਕੀਤ ਸਿੰਘ ਝਾੜ ਸਾਹਿਬ ਵਾਲਿਆਂ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਡੀ.ਐੱਮ ਭਿੱਖੀਵਿੰਡ-ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਤਹਿਸੀਲਦਾਰ ਤਰਨ ਤਾਰਨ ਗੁਰਪ੍ਰੀਤ ਸਿੰਘ ਢਿੱਲੋਂ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਹਿੱਸਾ ਲਿਆ | ਇਸ ਮੌਕੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਇਹ ਨਵਾਂ ਸਾਲ ਹਰ ਇਕ ਦੇ ਜੀਵਨ ਵਿਚ ਤੰਦਰੁਸਤੀ, ਤਰੱਕੀ, ਖੁਸ਼ਹਾਲੀ ਤੇ ਖੇੜੇ ਲੈ ਕੇ ਆਵੇ | ਉਨ੍ਹਾਂ ਕਿਹਾ ਕਿ ਬਤੌਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਾਡੀ ਇਹ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਅਸੀਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰੀਏ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਲੋਕਾਂ ਦੇ ਕੰਮ ਨਿਯਮਾਂ ਅਤੇ ਮੈਰਿਟ ਦੇ ਅਧਾਰ 'ਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਕੀਤੇ ਜਾਣ | ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਝਬਾਲ ਜਸਵਿੰਦਰ ਸਿੰਘ, ਸਦਰ ਕਾਨੂੰਗੋ ਰਮਨਦੀਪ ਸਿੰਘ ਪੰਨੂੰ, ਮਨਿੰਦਰ ਸਿੰਘ ਰੀਡਰ, ਸਤਪਾਲ ਸਿੰਘ ਸਟੈਨੋ, ਕਲਰਕ ਜਤਿੰਦਰ ਸਿੰਘ, ਜਸਪਾਲ ਸਿੰਘ, ਅਭਿਸ਼ੇਕ ਕੁਮਾਰ ਤੋਂ ਇਲਾਵਾ ਹੋਰ ਦਫ਼ਤਰੀ ਸਟਾਫ਼ ਅਤੇ ਸੰਗਤ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਰਾਮ ਰਹੀਮ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਵਲੋਂ ਨਿੰਦਾ <br/> ਅਗਲੀ ਖ਼ਬਰ ਰੋਹੀ ਕੰਢਾ ਛੋਟੇ ਪੁਲ ਨਜ਼ਦੀਕ ਗਲੀ ਨੰਬਰ 8 ਵਿਚ ਸੀਵਰੇਜ ਸਿਸਟਮ ਜਾਮ, ਲੋਕ ਪ੍ਰੇਸ਼ਾਨ <br/>
Ad Position 24