28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਵਲੋਂ ਵਿਧਾਇਕ ਹਰਮੀਤ ਸਿੰਘ ਨੂੰ ਮੰਗ ਪੱਤਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਜਨਵਰੀ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਤਰਨ ਤਾਰਨ ਵਲੋਂ ਪੰਜਾਬ ਕਮੇਟੀ ਦੇ ਸੱਦੇ 'ਤੇ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੂੰ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਮੰਨਣ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਪਲਾਸੌਰ ਸਰਕਲ ਸਕੱਤਰ, ਸੋਹਨ ਸਿੰਘ ਰੱਖੜਾ ਡਵੀਜ਼ਨ ਪ੍ਰਧਾਨ, ਅਲਵਿੰਦਰ ਸਿੰਘ ਜੌਹਲ ਡਵੀਜ਼ਨ ਸਕੱਤਰ, ਸਾਧਾ ਸਿੰਘ ਵਰਕਿੰਗ ਪ੍ਰਧਾਨ ਦਿਹਾਤੀ ਮੰਡਲ, ਸੁਖਵਿੰਦਰ ਸਿੰਘ ਕੈਰੋਵਾਲ , ਚਰਨ ਸਿੰਘ ਟੌਹੜਾ, ਜੋਧ ਸਿੰਘ, ਪ੍ਰਗਟ ਸਿੰਘ ਗਿੱਲ, ਨਰਿੰਦਰ ਸਿੰਘ ਤੇ ਅਵਤਾਰ ਸਿੰਘ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡਾ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜ ਦਿੱਤਾ ਜਾਵੇਗਾ ਤੇ ਤੁਹਾਡੀਆਂ ਰਹਿੰਦੀਆਂ ਮੰਗਾਂ ਦਾ ਵੀ ਹੱਲ ਜਲਦੀ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤੀਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਕਿਸਾਨ, ਮੁਲਾਜ਼ਮ, ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੀ ਮੀਟਿੰਗ 10 ਨੂੰ <br/> ਅਗਲੀ ਖ਼ਬਰ ਰਾਮ ਰਹੀਮ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਵਲੋਂ ਨਿੰਦਾ <br/>
Ad Position 24