28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿਚ ਸ਼ੋ੍ਰਮਣੀ ਕਮੇਟੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਨਾ ਕਰੇ-ਹਰਮਨਪ੍ਰੀਤ ਸਿੰਘ, ਅਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 07-01-2026
ਤਰਨ ਤਾਰਨ, 6 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿਚ ਅੰਮਿ੍ਤਸਰ ਪੁਲਿਸ ਵਲੋਂ ਜਿੰਨਾਂ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਉਹ ਸ਼ਲਾਘਾਯੋਗ ਕਦਮ ਹੈ ਅਤੇ ਸ਼ੋ੍ਰਮਣੀ ਕਮੇਟੀ ਨੂੰ ਵੀ ਚਾਹੀਦਾ ਹੈ ਕਿ ਉਹ ਪੁਲਿਸ ਦੀ ਇਸ ਕਾਰਵਾਈ ਵਿਚ ਸਾਥ ਦੇਵੇ ਅਤੇ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੇਰੇ ਪੰਜਾਬ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਕੱਦਗਿੱਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 328 ਸਰੂਪਾਂ ਦੇ ਮਾਮਲੇ ਵਿਚ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਪਏ ਹਨ ਅਤੇ ਦੇਸ਼ ਵਿਦੇਸ਼ ਵਿਚ ਵੱਸੀ ਸਿੱਖ ਕੌਮ ਇਹ ਚਾਹੁੰਦੀ ਹੈ ਕਿ ਸੱਚ ਨੂੰ ਸਾਰਿਆਂ ਦੇ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਦੇਖਿਆ ਜਾ ਰਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਅਸਲ ਦੋਸ਼ੀਆਂ ਨੂੰ ਬਚਾਉਣ ਲਈ ਯਤਨ ਕਰ ਰਹੀ ਹੈ | ਜਦਕਿ ਉਨ੍ਹਾਂ ਨੂੰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਪਣੇ ਤੌਰ 'ਤੇ ਵੀ ਕਾਰਵਾਈ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ 'ਚ ਧੜੱਲੇ ਨਾਲ ਚੱਲ ਰਿਹਾ ਹੈ ਖੂਨੀ ਚਾਈਨਾ ਡੋਰ ਦੇ 'ਗੱਟੂਆਂ' ਦਾ ਕਾਰੋਬਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ <br/>
Ad Position 24