28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ <br/>

Ad Position 21
No active advertisement
ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ | ਤਸਵੀਰ: ਮੈਣੀ <br/> 07-01-2026
ਨੌਸ਼ਹਿਰਾ ਪੰਨੂੰਆਂ, 6 ਜਨਵਰੀ (ਦੀਪਕ ਮੈਣੀ)-ਅਧਿਆਪਕਾਂ ਵਲੋਂ ਹੱਕੀ ਮੰਗਾਂ ਸਬੰਧੀ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਬਲਾਕ ਐਲੀਮੈਂਟਰੀ ਸਿੱਖਿਆ ਨੌਸ਼ਹਿਰਾ ਪੰਨੰੂਆਂ ਦੇ ਬਲਾਕ ਅਧਿਆਪਕਾਂ ਨੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੌਸ਼ਹਿਰਾ ਪੰਨੂਆਂ ਵਿਖੇ ਭਾਰੀ ਇਕੱਠ ਕੀਤਾ | ਇਸ ਮੌਕੇ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਰੂਪ ਵਿਚ ਮੰਗ ਕਰਦਿਆਂ ਕਿਹਾ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਸਮੂਹ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਬਗੈਰ ਕਿਸੇ ਕਾਰਨ ਤੋਂ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਦੋਂ ਬਲਾਕ ਅਧਿਕਾਰੀ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਜਾਂਦਾ, ਸਗੋਂ ਨਾ ਨੁੱਕਰ ਕਰਦਿਆਂ ਟਾਲ-ਮਟੌਲ ਕੀਤਾ ਜਾਂਦਾ ਹੈ | ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਅਧਿਆਪਕਾਂ ਨੂੰ ਦਫ਼ਤਰੀ ਕੰਮਾਂ ਸੰਬੰਧੀ ਵੀ ਕੰਮ ਸਮੇਂ ਸਿਰ ਨਾ ਕਰਕੇ ਖੱਜਲ ਖਵਾਰ ਕੀਤਾ ਜਾਂਦਾ ਹੈ | ਇਸ ਕਰਕੇ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਸਮੂਹ ਅਧਿਆਪਕ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਵਿਚੋਂ ਗੁਜਰ ਰਹੇ ਹਨ | ਇਸ ਸੰਬੰਧੀ ਸਮੂਹ ਅਧਿਆਪਕਾਂ ਦਾ ਵਫਦ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਤਰਨ ਤਾਰਨ ਸਤਨਾਮ ਸਿੰਘ ਬਾਠ ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਉਪਰੋਕਤ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਧਿਆਪਕ ਨੂੰ ਕਿਸੇ ਵੀ ਪੱਧਰ 'ਤੇ ਕੋਈ ਮਾਨਸਿਕ ਪ੍ਰੇਸ਼ਾਨੀ ਆਉਂਦੀ ਹੈ ਤਾਂ ਬੇਝਿਜਕ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਵਲੋਂ ਇਹ ਭਰੋਸਾ ਦਵਾਇਆ ਕਿ ਭਵਿੱਖ ਵਿਚ ਇਸ ਬਲਾਕ ਦੀਆਂ ਤਨਖਾਹਾਂ ਅਤੇ ਹੋਰ ਮਸਲਿਆਂ ਦਾ ਪੱਕੇ ਤੌਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਵਾਲੇ ਅਮਲੇ 'ਤੇ ਤੁਰੰਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਗੁਰਕਿਰਪਾਲ ਸਿੰਘ, ਪ੍ਰਭਜੋਤ ਸਿੰਘ ਗੋਹਲਵੜ, ਸਰਬਜੀਤ ਸਿੰਘ, ਜਗਬੀਰ ਸਿੰਘ, ਤਜਿੰਦਰ ਸਿੰਘ, ਅਨੂਪ ਮੈਣੀ, ਰਵੀ ਸਚਦੇਵਾ, ਦਵਿੰਦਰ ਸਿੰਘ, ਹਰਪਾਲ ਸਿੰਘ, ਵਰਿਆਮ ਸਿੰਘ, ਇੰਦਰਜੀਤ ਸਿੰਘ, ਰੇਸ਼ਮ ਸਿੰਘ, ਗੁਰਜਿੰਦਰ ਸਿੰਘ, ਜਗਰੂਪ ਸਿੰਘ, ਨਿਸ਼ਾਨ ਸਿੰਘ, ਇਕਬਾਲ ਸਿੰਘ, ਰਾਜਗੁਰਿੰਦਰ ਸਿੰਘ, ਰਣਜੀਤ ਸਿੰਘ ਦੁਗਲਵਾਲਾ, ਅਮਨਦੀਪ ਸਿੰਘ, ਪ੍ਰਭਦੀਪ ਸਿੰਘ, ਸ਼ਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਹਰਪਾਲ ਸਿੰਘ, ਹਰਜਿੰਦਰ ਪਾਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਗੁਰਵੇਲ ਸਿੰਘ, ਰਜੀਵ ਕੁਮਾਰ, ਦਲਜੀਤ ਸਿੰਘ, ਯਾਦਵਿੰਦਰ ਸਿੰਘ, ਬਰਜਿੰਦਰ ਸਿੰਘ, ਮੈਡਮ ਗੁਲਸ਼ਨ, ਅੰਮਿ੍ਤਪਾਲ ਕੌਰ, ਕੁਲਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਦਮਨ ਕੁਮਾਰੀ, ਹਰਪ੍ਰੀਤ ਕੌਰ, ਬਲਜੀਤ ਕੌਰ, ਸੁਖਜੀਤ ਕੌਰ, ਰਮਨ ਕੌਰ, ਪਰਮਜੀਤ ਕੌਰ, ਨਵਨੀਤ ਕੌਰ ਅਤੇ ਬਲਾਕ ਅਤੇ ਹੋਰ ਸੈਂਕੜੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਐਸ. ਪੀ. ਕਮਲਮੀਤ ਸਿੰਘ ਨੇ ਮਜੀਠਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ 10 ਜਨਵਰੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਹੋਵੇਗਾ ਸ਼ੁਰੂ <br/>
Ad Position 24