ਰਮਦਾਸ, 6 ਜਨਵਰੀ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ 'ਚ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਟੀ ਵਿੱਦ ਵਲੰਟੀਅਰ ਮੁਹਿੰਮ ਤਹਿਤ ਇਤਿਹਾਸਕ ਕਸਬਾ ਰਮਦਾਸ ਦੇ ਵਾਰਡ ਨੰ. 4, 6, 7, 8 'ਚ ਆਪ ਦੇ ਵਲੰਟੀਅਰਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ | ਉਪਰੰਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਸਬਾ ਰਮਦਾਸ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਨਵੀਆਂ ਕੇਵਲਾਂ ਪਾਈਆਂ ਜਾਣਗੀਆਂ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ | ਉਨ੍ਹਾਂ ਕਿਹਾ ਕਿ ਇਹ ਸਾਲ ਵਿਕਾਸ ਦਾ ਸਾਲ ਹੋਵੇਗਾ ਤੇ ਕੋਈ ਵੀ ਵਿਕਾਸ ਦਾ ਕੰਮ ਇਸ ਸਾਲ ਅਧੂਰਾ ਨਹੀਂ ਰਹੇਗਾ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਐੱਸ. ਐੱਚ. ਓ. ਅਰਜਨ ਕੁਮਾਰ ਰਮਦਾਸ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਘੋਨੇਵਾਹਲਾ, ਸੁਖਦੇਵ ਸਿੰਘ ਸੋਹੀ, ਰਣਜੀਤ ਸਿੰਘ ਬੱਗੂ, ਕੌਂਸਲਰ ਗੁਰਮੀਤ ਕੌਰ, ਪ੍ਰਧਾਨ ਦਿਨੇਸ਼ ਕੁਮਾਰ ਸੋਨੀ, ਸਰਪੰਚ ਰਾਜਵਿੰਦਰ ਸਿੰਘ ਰਾਜੂ, ਆੜਤੀ ਗੁਰਪਾਲ ਸਿੰਘ ਭਿੰਡਰ, ਗਗਨਦੀਪ ਸਿੰਘ, ਪ੍ਰਧਾਨ ਮਿੱਠੂ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਹਰਪ੍ਰੀਤ ਸਿੰਘ ਰੰਧਾਵਾ, ਡਾ. ਜਸਪਾਲ ਸਿੰਘ, ਮਨਦੀਪ ਸਿੰਘ ਸ਼ੇਰਾ, ਕਰਨਜੀਤ ਸਿੰਘ ਬਿੱਟੂ, ਕਿਸ਼ਨ ਕੁਮਾਰ ਆਦਿ ਮੌਜੂਦ ਸਨ |