28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਠੱਠੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 07-01-2026
ਬਾਬਾ ਬਕਾਲਾ ਸਾਹਿਬ, 6 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਠੱਠੀਆਂ ਵਿਖੇ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਠੱਠੀਆਂ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ | ਇਸ ਮੌਕੇ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ, ਸ਼ਬਦ ਕੀਰਤਨੀ ਜਥਿਆਂ ਅਤੇ ਬੈਂਡ ਵਾਜੇ ਵਾਲਿਆਂ ਅਤੇ ਸਕੂਲ ਦੇ ਬੱਚਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਗ੍ਰੰਥੀ ਭਾਈ ਰਾਜਵਿੰਦਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਸ਼ਿੰਦਾ ਸਿੰਘ, ਰਾਮ ਸਿੰਘ, ਸੂਬੇਦਾਰ ਸੂਰਤਾ ਸਿੰਘ, ਕੁਲਦੀਪ ਸਿੰਘ ਭੁੱਲਰ, ਮਨਪ੍ਰੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ ਗੋਪੀ, ਗੋਰਾ, ਕਰਨੈਲ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਬਲਜਿੰਦਰ ਸਿੰਘ, ਲੱਖਾ ਸਿੰਘ ਚੱਕੀ ਵਾਲੇ, ਪ੍ਰਗਟ ਸਿੰਘ, ਮੇਜਰ ਸਿੰਘ (ਦੋਨੋਂ ਸਾਬਕਾ ਸਰਪੰਚ), ਗੁਰਬਚਨ ਸਿੰਘ, ਪ੍ਰੀਤਮ ਸਿੰਘ, ਸਤਪ੍ਰਕਾਸ਼ ਸਿੰਘ, ਪਾਸ਼ ਸਿੰਘ ਸੰਘਰ ਟੈਂਟ ਹਾਊਸ ਅਤੇ ਹੋਰ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਰਮਦਾਸ ਵਲੋਂ ਨਵੇਂ ਸਾਲ ਦਾ ਕਲੰਡਰ ਜਾਰੀ <br/> ਅਗਲੀ ਖ਼ਬਰ 5 ਕਰੋੜ ਰੁਪਏ ਦੀ ਲਾਗਤ ਨਾਲ ਰਮਦਾਸ ਦੀਆਂ ਸਾਰੀਆਂ ਬਿਜਲੀ ਦੀਆਂ ਨਵੀਆਂ ਕੇਵਲਾਂ ਪਾਈਆਂ ਜਾਣਗੀਆਂ-ਵਿਧਾਇਕ ਧਾਲੀਵਾਲ <b...
Ad Position 24