ਰਮਦਾਸ, 6 ਜਨਵਰੀ (ਜਸਵੰਤ ਸਿੰਘ ਵਾਹਲਾ)-ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਰਮਦਾਸ ਵਲੋਂ ਬਲਾਕ ਪ੍ਰਧਾਨ ਸੁਪਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੀ. ਐੱਚ. ਸੀ. ਰਮਦਾਸ ਜ਼ਿਲ੍ਹਾ ਅੰਮਿ੍ਤਸਰ ਦੇ ਐੱਸ. ਐੱਮ. ਓ. ਡਾ. ਪ੍ਰੀਤਵੀਨ ਕੌਰ ਦੇ ਕਰ ਕਮਲਾ ਨਾਲ ਜਥੇਬੰਦੀ ਦਾ ਨਵੇਂ ਵਰ੍ਹੇ ਦਾ ਕੈਲੰਡਰ ਅਤੇ ਡਾਇਰੀ ਜਾਰੀ ਕੀਤੀ ਗਈ | ਇਸ ਸਮੇਂ ਬਲਾਕ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਮਲਟੀਪਰਪਜ ਕੇਡਰ ਦੇ ਸਾਰੇ ਸਾਥੀਆਂ ਨਾਲ ਚਟਾਂਨ ਵਾਂਗ ਖੜ੍ਹੀ ਹੈ ਤੇ ਕਿਸੇ ਵੀ ਕਰਮਚਾਰੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਯੂਨੀਅਨ ਕੇਡਰ ਦੀਆਂ ਅਧੂਰੀਆਂ ਮੰਗਾਂ ਪ੍ਰਤੀ ਸੁਹਿਰਦ ਹੈ ਤੇ ਇਨ੍ਹਾਂ ਨੂੰ ਪੂਰਾ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਲਟੀਪਰਪਜ ਕੇਡਰ ਦੀਆਂ ਜਾਇਜ਼ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਜਥੇਬੰਦੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਗਦੀਪ ਸਿੰਘ ਜੌਹਲ, ਹੈਲਥ ਸੁਪਰਵਾਈਜਰ ਸਰਬਜੀਤ ਸਿੰਘ, ਬਲਵਿੰਦਰ ਸਿੰਘ, ਨਛੱਤਰਜੀਤ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਹੈਲਥ ਵਰਕਰ ਸਾਥੀ ਅਮਰਬੀਰ ਸਿੰਘ, ਜਗਜੀਤ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੂਬਲ ਛੀਨਾ, ਮਲਕੀਤ ਸਿੰਘ, ਰਣਜੀਤ ਸਿੰਘ, ਪ੍ਰਭਜੀਤ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ, ਆਸ਼ਾ ਰਾਣੀ, ਗੁਰਜੀਤ ਸਿੰਘ, ਬਲਜਿੰਦਰ ਕੌਰ, ਹਰਵਿੰਦਰ ਕੌਰ ਆਦਿ ਹਾਜ਼ਰ ਸਨ |