28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ <br/>

Ad Position 21
No active advertisement
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ | ਤਸਵੀਰ: ਮਨਜੀਤ ਸਿੰਘ <br/> 07-01-2026
ਤਰਨ ਤਾਰਨ, 6 ਜਨਵਰੀ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ, ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਤੇ ਸਹੂਲਤ ਲੋਕਾਂ ਨੂੰ ਮਿਲ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰਿਵਿਊ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ 62 ਪੰਚਾਇਤ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚੋਂ ਇਕ ਪੰਚਾਇਤ ਘਰ ਮੁਕੰਮਲ ਹੋ ਗਿਆ ਹੈ, ਜਦਕਿ 44 ਪੰਚਾਇਤ ਘਰਾਂ ਦੀ ਉਸਾਰੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਗਤੀ ਅਧੀਨ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਜਿਹੜੇ 17 ਪੰਚਾਇਤ ਘਰਾਂ ਦੀ ਉਸਾਰੀ ਲਈ ਕੁਝ ਤਕਨੀਕੀ ਅੜਚਨਾਂ ਹਨ, ਉਨ੍ਹਾਂ ਨੂੰ ਦੂਰ ਕਰਕੇ ਉਨ੍ਹਾਂ ਦੀ ਉਸਾਰੀ ਵੀ ਜਲਦ ਸ਼ੁਰੂ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 57 ਹੈੱਲਥ ਐਂਡ ਵੈੱਲਨੈੱਸ ਸੈਂਟਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ 12 ਦਾ ਕੰਮ ਮੁਕੰਮਲ ਹੋ ਗਿਆ ਹੈ, ਜਦਕਿ ਰਹਿੰਦੇ ਸੈਂਟਰਾਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 138 ਖੇਡ ਮੈਦਾਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੱਕ ਇਨ੍ਹਾਂ ਸਾਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਲੋਂ ਪਿੰਡ ਸਭਰਾ ਵਿਖੇ ਸਪੋਰਟਸ ਨਰਸਰੀ ਬਣਾਈ ਜਾ ਰਹੀ ਹੈ, ਜਿਸ ਦਾ 60 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਕੰਮ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵਲੋਂ ਸੜਕਾਂ ਨੂੰ ਅਪਗ੍ਰੇਡੇਸ਼ਨ ਕਰਨ ਦੇ ਪ੍ਰਾਜੈਕਟਾਂ ਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ ਗਿਆ | ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਪ੍ਰਾਜੈਕਟ ਵੀ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਬਿਨ੍ਹਾਂ ਕਿਸੇ ਦੇਰੀ ਜਮ੍ਹਾਂ ਕਰਵਾਏ ਜਾਣ | ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਰਿਵਿਊ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਬਾਗਬਾਨੀ ਹੇਠ ਰਕਬੇ ਨੂੰ ਵਧਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਬਾਗਬਾਨੀ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਬਸਿਡੀਆਂ ਤੋਂ ਜਾਣੂ ਕਰਵਾਇਆ ਜਾਵੇ, ਤਾਂ ਜੋ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਆਪਣੇ ਰਕਬੇ ਨੂੰ ਬਾਗਾਂ ਦੇ ਹੇਠ ਲਿਆਉਣ | ਇਸ ਮੌਕੇ ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੰਚਾਇਤਾਂ ਛੱਪੜਾਂ ਨੂੰ ਵੀ ਮੱਛੀ ਪਾਲਣ ਲਈ ਵਿਕਸਤ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਵਲੋਂ ਹੋਰ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕੀਤੇ ਜਾਣ ਦਾ ਰਿਵਿਊ ਵੀ ਕੀਤਾ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐੱਸ.ਡੀ.ਐੱਮ. ਭਿੱਖੀਵਿੰਡ-ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਪਿਆਰ ਸਿੰਘ ਖ਼ਾਲਸਾ, ਡਿਪਟੀ ਈ.ਐੱਸ.ਏ. ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਗੁੱਜਰ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ <br/>
Ad Position 24