28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਬਾਬਾ ਗੁੱਜਰ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ <br/>

Ad Position 21
No active advertisement
ਜੋੜ ਮੇਲੇ ਦੌਰਾਨ ਹੋਣ ਵਾਲੇ ਕਬੱਡੀ ਕੱਪ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦੋਰਾਨ ਬਾਬਾ ਸੁਖਰਾਜ ਸਿੰਘ ਤੇ ਸੰਗਤ | ਤਸਵੀਰ: ਖਹਿਰਾ <br/> 07-01-2026
ਪੱਟੀ, 6 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਗੁੱਜਰ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਕਬੱਡੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਜੋੜ ਮੇਲੇ ਨੂੰ ਲੈ ਕੇ ਸੰਗਤਾਂ ਅਤੇ ਖੇਡ ਪ੍ਰੇਮੀਆਂ ਵਿਚ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਦੌਰਾਨ ਸਵੇਰ ਤੋਂ ਸ਼ਾਮ ਤੱਕ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਸਮਾਗਮਾਂ ਦੇ ਸਮਾਪਤੀ ਉਪਰੰਤ ਖੇਡ ਪ੍ਰੇਮੀਆਂ ਲਈ ਵਿਸ਼ੇਸ਼ ਆਕਰਸ਼ਣ ਵਜੋਂ ਕਬੱਡੀ ਕੱਪ ਕਰਵਾਇਆ ਜਾਵੇਗਾ | ਉਨ੍ਹਾਂ ਅਨੁਸਾਰ ਕਬੱਡੀ ਕੱਪ ਵਿਚ ਪੰਜਾਬ ਦੀਆਂ ਨਾਮੀ ਤੇ ਮਸ਼ਹੂਰ ਕਬੱਡੀ ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿਚਕਾਰ ਦਿਲਚਸਪ ਤੇ ਰੋਮਾਂਚਕ ਮੁਕਾਬਲੇ ਹੋਣਗੇ | ਇਹ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਰਿਵਾਇਤੀ ਖੇਡ ਕਬੱਡੀ ਨੂੰ ਹੋਰ ਉਚਾਈਆਂ 'ਤੇ ਲਿਜਾਣ ਵਿਚ ਸਹਾਇਕ ਸਾਬਤ ਹੋਣਗੇ | ਬਾਬਾ ਸੁਖਰਾਜ ਸਿੰਘ ਨੇ ਦੱਸਿਆ ਕਿ ਕਬੱਡੀ ਮੈਦਾਨ ਦੀ ਤਿਆਰੀ, ਖਿਡਾਰੀਆਂ ਦੀ ਰਹਿਣ-ਸਹਿਣ ਅਤੇ ਦਰਸ਼ਕਾਂ ਲਈ ਬੈਠਕ ਸਹੂਲਤਾਂ ਸੰਬੰਧੀ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ | ਉਨ੍ਹਾਂ ਦੂਰ-ਦਰਾਜ ਤੋਂ ਆਉਣ ਵਾਲੀ ਸੰਗਤ ਅਤੇ ਖੇਡ ਪ੍ਰੇਮੀਆਂ ਨੂੰ ਜੋੜ ਮੇਲੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਲਾਕੇ ਵਿਚ ਜੋੜ ਮੇਲੇ ਅਤੇ ਕਬੱਡੀ ਕੱਪ ਨੂੰ ਲੈ ਕੇ ਖਾਸ ਰੌਣਕ ਬਣਨ ਦੀ ਉਮੀਦ ਜਤਾਈ ਜਾ ਰਹੀ ਹੈ, ਜਿਸ ਨਾਲ ਧਾਰਮਿਕ ਤੇ ਖੇਡ ਗਤੀਵਿਧੀਆਂ ਨੂੰ ਇਕੱਠੇ ਪ੍ਰੋਤਸਾਹਨ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਸਰਬ ਭਾਰਤ ਨੌਜਵਾਨ ਸਭਾ ਵਲੋਂ ਵੈਨੇਜ਼ੁਏਲਾ ਦੇ ਹੱਕ ਅਤੇ ਅਮਰੀਕੀ ਤਾਨਾਸ਼ਾਹੀ ਵਿਰੁੱਧ ਪ੍ਰਦਰਸ਼ਨ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ <br/>
Ad Position 24