ਤਰਨ ਤਾਰਨ, 23 ਜਨਵਰੀ (ਇਕਬਾਲ ਸਿੰਘ ਸੋਢੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੜੀਆਂ ਪਿੰਡ ਰਸੂਲਪੁਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਚੁਤਾਲਾ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਕੰਮ ਕਰਦਾ ਹੈ, ਤਾਂ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |