ਭਿੱਖੀਵਿੰਡ, 23 ਜਨਵਰੀ (ਬੌਬੀ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਪੁਰਾਤਨ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਿੰਡ ਪਹੂਵਿੰਡ ਬਰਾਂਚ ਦਮਦਮੀ ਟਕਸਾਲ ਦੇ ਮੁੱਖ ਪ੍ਰਬੰਧਕ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਜਥੇਬੰਦੀ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਮਾਗਮ ਮਿਤੀ 25, 26 ਅਤੇ 27 ਜਨਵਰੀ ਕਰਵਾਏ ਜਾ ਰਹੇ ਹਨ | 27 ਜਨਵਰੀ ਦਿਨ ਮੰਗਲਵਾਰ ਨੂੰ ਪਾਠ ਦੇ ਭੋਗ ਪੈਣਗੇ ਅਤੇ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਹਾਜ਼ਰੀ ਭਰਨਗੇ | ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰੀ ਜਥੇ ਕਥਾਵਾਚਕ ਆਪਣੀ ਹਾਜ਼ਰੀਆਂ ਭਰਨਗੇ ਅਤੇ ਗੁਰੂ ਦਾ ਲੰਗਰ ਅਟੁੱਟ ਵਰਤੇਗਾ | ਉਨ੍ਹਾਂ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਵੱਧ ਚੜ੍ਹ ਕੇ ਸਮਾਗਮਾਂ ਵਿਚ ਹਿੱਸਾ ਲਿਆ ਜਾਵੇ |