14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 24-01-2026
ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਬਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁੱਲ ਬੁੱਘਾ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਕੀੀਤ ਹੋਈ ਸੀ, ਤਾਂ ਉਸ ਸਮੇਂ ਉਨ੍ਹੰ ਚਮਕੌਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਕੀਪੁਰ, ਉਧੇ ਪ੍ਰਤਾਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਗਲੀ ਗੁਰਦਿੱਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ, 1 ਇਲੈਕਟੋ੍ਰਨਿਕ ਕੰਡਾ ਸਮੇਤ 2570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਅਲਾਦੀਨਪੁਰ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰਿ ਲਆ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਅਮਰੀਕੇ ਨਜ਼ਦੀਕ ਨਾਕਾਬੰਦੀ ਦੌਰਾਨ ਅਕਾਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਖੇਮਕਰਨ ਨਜ਼ਦੀਕ ਨਾਕਾਬੰਦੀ ਦੌਰਾਨ ਨਿਸ਼ਾਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਢੋਲਣ ਜੋ ਕਿ ਪਾਕਿਸਤਾਨੀ ਤਸਕਰਾਂ ਕੋਲੋਂ ਹੈਰੋਇਨ ਦੀ ਖੇਪਾਂ ਮੰਗਵਾ ਕੇ ਅੱਗੇ ਵੇਚਦਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ 392 ਗ੍ਰਾਮ ਹੈਰੋਇਨ ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਮਾੜੀਮੇਘਾ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਸ਼ੱਕ ਦੇ ਅਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਵਿੰਦਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੱਠੇ ਭੈਣੀ ਵਾਸੀ ਮਾੜੀਮੇਘਾ ਵਜੋਂ ਹੋਈ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱੰਨ.ਡੀ.ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੇ ਬਰੀ ਹੋਣ ਦੇ ਫ਼ੈਸਲੇ ਨਾਲ ਪੰਜਾਬੀਆਂ ਦੇ ਹਿਰਦੇ ਵਲੂੰਧਰੇ-ਔਲਖ, ਲਾਹੌਰੀਆ <br/> ਅਗਲੀ ਖ਼ਬਰ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ <br/>
Ad Position 24