ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)- ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਪੀ.ਐੱਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਾਲ 2026-27 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਵਿਚ ਖਾਲੀ ਪਈਆਂ ਸੀਟਾਂ ਉੱਪਰ ਦਾਖਲਾ ਲੈਣ ਲਈ ਪ੍ਰੀਖਿਆ 7 ਫਰਵਰੀ 2026 ਦਿਨ ਸ਼ਨੀਵਾਰ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਲਿਆ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਵੀਂ ਜਮਾਤ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਹੀ ਹੋਵੇਗੀ ਅਤੇ ਗਿਆਰਵੀਂ ਜਮਾਤ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਐਮੀਨੈਂਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਹੋਵੇਗੀ | ਇਸ ਸਬੰਧੀ ਜਿਹੜੇ ਵਿਦਿਆਰਥੀਆਂ ਨੇ ਫਾਰਮ ਭਰੇ ਹਨ ਉਹ ਆਪਣੇ ਰੋਲ ਨੰਬਰ ਇਸ ਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਜਾਂ ਵਿਦਿਆਰਥੀ ਸੰਪਰਕ ਕਰਕੇ ਆਪਣੇ ਰੋਲ ਨੰਬਰ ਜਵਾਹਰ ਨਵੋਦਿਆ ਵਿਦਿਆਲਿਆ ਤੋਂ ਵੀ ਪ੍ਰਾਪਤ ਕਰ ਸਕਦੇ ਹਨ |