22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਦੇ ਬਰੀ ਹੋਣ ਦਾ ਫ਼ੈਸਲਾ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ-ਦਲਜੀਤ ਸਿੰਘ ਲਾਲਪੁਰਾ

Ad Position 21
No active advertisement
ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਨਵੰਬਰ 1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਇਕ ਮਾਮਲੇ ਵਿਚ ਬਰੀ ਕਰਨ ਦੇ ਫੈਸਲਾ ਸਿਰਫ ਸਮੁੱਚੀ ਸਿੱਖ ਲਈ ਸਗੋਂ ਦੁਨੀਆ ਭਰ ਦੇ ਇਨਸਾਨ ਪਸੰਦ ਲੋਕਾਂ ਲਈ ਝਿੰਜੋੜਨ ਵਾਲਾ ਹੈ ਅਤੇ ਇਹ ਫੈਸਲਾ ਸਿੱਖ ਨਸ਼ਲਕੁਸ਼ੀ ਪਰਿਵਾਰਾਂ ਦੇ ਜਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ, ਜਿਸ ਨਾਲ ਪੀੜਤ ਪਰਿਵਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੀ ਰਾਜਧਾਨੀ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਹੋਈ ਸਿੱਖ ਨਸ਼ਲਕੁਸ਼ੀ ਦੌਰਾਨ ਵੱਡੀ ਗਿਣਤੀ ਵਿਚ ਬੇਕਸੂਰ ਸਿੱਖਾਂ ਦੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਿਸ ਦਾ ਅੱਜ ਤੱਕ ਇਨਸਾਫ ਲੈਣ ਲਈ ਪੀੜਤ ਪਰਿਵਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਅਤੇ ਅੱਜ 42 ਸਾਲ ਹੋ ਗਏ ਹਨ ਪ੍ਰੰਤੂ ਹਾਲੇ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਜੋ ਕਿ ਬਹੁਤ ਹੀ ਨਿਰਾਸ਼ਾਜਨਕ ਹੈ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਇਨਸਾਫ ਲੈਣ ਲਈ ਉੱਚ ਅਦਾਲਤ ਦਾ ਰੁਖ ਕਰਨਗੇ ਅਤੇ ਸੱਜਣ ਕੁਮਾਰ ਨੂੰ ਉਸਦੇ ਕੀਤੇ ਗੁਨਾਹਾਂ ਦੀ ਸਜਾ ਕਰਵਾ ਕੇ ਹੀ ਦਮ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਗੋਇੰਦਵਾਲ ਇੰਡਸਟਰੀ ਏਰੀਆ ਦੀ ਮਹਿਕਮਾ ਨਹੀਂ ਬਣਾ ਰਿਹਾ ਪਾਲਿਸੀ- ਸਨਅਤਕਾਰ <br/... ਅਗਲੀ ਖ਼ਬਰ 10 ਲੱਖ ਦਾ ਸਿਹਤ ਬੀਮਾ ਯੋਜਨਾ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਚੇਅਰਮੈਨ ਚੀਮਾ <br/>
Ad Position 24