22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿਸਟਲ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਵਿਅਕਤੀ ਕਾਬੂ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਛਾਪੇਮਾਰੀ ਦੌਰਾਨ ਪਿਸਟਲ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾੇ ਅਮਾਨਤ ਖਾਂ ਦੇ ਏ.ਐੱਸ.ਆਈ. ਕਰਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਲੋਹੀਆ ਨਜ਼ਦੀਕ ਨਾਕਾਬੰਦੀ ਦੌਰਾਨ ਫਤਹਿ ਸਿੰਘ ਪੁੱਤਰ ਗੁਰਮੁੱ੍ਰਖ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੇਟ ਪਿੰਡ ਬਿਹਾਰੀਪੁਰ ਤੋਂ ਕੰਵਲਜੀਤ ਸਿੰਘ ਪੁੱਤਰ ਸੁੱਖਾ ਸਿੰਘ, ਹਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨਪੁਰ ਖੁਵਾਸਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਆਮ 12 ਮਿਲੀਗ੍ਰਾਮ ਹੈਰੋਇਨ ਅਤੇ 520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਐੱਚ.ਓ. ਬਲਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਪੱਧਰੀ ਕਲਾਂ ਤੋਂ ਗੁਰਪ੍ਰਈਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ, 1020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਸੰਗਵਾਂ ਜੋ ਕਿ ਪਿੰਡ ਵਿਚ ਕਰਿਆਨੇ ਦੀ ਦੁਕਾਨ ਕਰਦਾ ਹੈ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਕ ਗੱਡੀ ਵਿਚ ਬੈਠਾ ਹੋਇਆ ਹੈ ਤਾਂ ਤੁਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ ਅਤੇ ਉਸ ਦੇ ਨਾਲ ਗੱਡੀ ਵਿਚ ਬੈਠੇ ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੱਡ ਕੁੱਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 410 ਨਸ਼ੀਲੀਆਂ ਗੋਲੀਆਂ ਅਤੇ 2570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਵਣ ਕੁਮਾਰ ਪੁੱਤਰ ਬਿੱਟੂ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਰਸੇਮ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਚੌਧਰੀ ਵਾਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਆਮ ਹੈਰੋਇਨ, 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ, ਜਦਕਿ ਗੁਰਦਿੱਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦਦੇਹਰ ਸਾਹਿਬ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਹਿਤ ਬੀਮਾ ਯੋਜਨਾ ਨਾਲ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ-ਸੁਰਜੀਤ ਸਿੰਘ ਭੂਰਾ <br/> ਅਗਲੀ ਖ਼ਬਰ ਸਿੱਖ ਕੌਮ ਅਤੇ ਪੰਜਾਬ ਨਾਲ ਹੋ ਰਿਹਾ ਵਿਤਕਰਾ ਦੇਸ਼ ਲਈ ਚਿੰਤਾ ਦਾ ਵਿਸ਼ਾ-ਕਰਨੈਲ ਸਿੰਘ ਪੀਰ ਮੁਹੰਮਦ <br/>
Ad Position 24