22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਪੰਜਵੇਂ ਦਿਨ ਵੀ ਛਾਪੇਮਾਰੀ ਜਾਰੀ <br/>

Ad Position 21
No active advertisement
ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਜਾ ਰਹੇ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਿਚ ਚੈਕਿੰਗ ਕਰਦੀਆਂ ਪੁਲਿਸ ਪਾਰਟੀਆਂ ਅਤੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲੈਂਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ | <br/> 25-01-2026
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ 'ਤੇ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਖਿਲਾਫ ਚਲਾਇਆ ਜਾ ਰਿਹਾ ਹੈ 'ਆਪ੍ਰੇਸ਼ਨ ਪ੍ਰਹਾਰ' ਤਰਨ ਤਾਰਨ ਪੁਲਿਸ ਵਲੋਂ ਪੰਜਵੇਂ ਦਿਨ ਵੀ ਜਾਰੀ ਰਿਹਾ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਤਰਨ ਤਾਰਨ ਪੁਲਿਸ ਵਲੋਂ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਇਲਾਕਿਆਂ ਵਿਚ ਜਾ ਕੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਅਤੇ ਕਈ ਵਿਅਕਤੀ ਨੂੰ ਰਾਊਡਅੱਪ ਕਰਕੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਕਈ ਵਿਅਕਤੀਆਂ ਖਿਲਾਫ਼ ਮਾਮਲੇ ਵੀ ਦਰਜ ਕੀਤੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐ ਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਵਲੋਂ ਗੈਂਗਸਟਰਵਾਦ 'ਤੇ ਨਕੇਲ ਕੱਸਣ ਲਈ 'ਆਪ੍ਰੇਸ਼ਨ ਪ੍ਰਹਾਰ' ਚਲਾਇਆ ਗਿਆ ਹੈ, ਜਿਸ ਤਹਿਤ ਪੰਜਾਬ ਭਰ ਵਿਚ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਤਰਨ ਤਾਰਨ ਪੁਲਿਸ ਵਲੋਂ ਵੀ ਇਹ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜੋ ਕਿ ਪੰਜਵੇਂ ਦਿਨ ਵੀ ਜਾਰੀ ਰਿਹਾ | ਪੰਜਵੇਂ ਦਿਨ ਤਰਨ ਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਅਤੇ ਹੋਰਨਾਂ ਇਲਾਕਿਆਂ ਵਿਚ ਗੈਂਗਸਟਰਾਂ ਨਾਲ ਸੰਬੰਧ ਰੱਖਣ ਅਤੇ ਨਸ਼ਾ ਤਸਕਰੀਂ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ, ਉਥੇ ਜਿਹੜੇ ਲੋਕ ਕਿਰਾਏ 'ਤੇ ਰਹਿ ਰਹੇ ਹਨ, ਉਨ੍ਹਾਂ ਦੀ ਵੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ 1300 ਤੋਂ ਵਧੇਰੇ ਪੁਲਿਸ ਜਵਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ 250 ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਲੋੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ਦੇ ਘਰਾਂ ਦੀ ਚੈਕਿੰਗ ਤੋਂ ਇਲਾਵਾ ਉਨ੍ਹਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਅਸਲਾ ਸਪਲਾਈ, ਡਰੱਗ ਅਤੇ ਮਨੀ ਸਪਲਾਈ ਕਰਨ ਵਾਲਿਆਂ ਵਿਅਕਤੀਆਂ ਦੇ ਘਰਾਂ ਦੀ ਵੀ ਚੈਕਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਵੇਂ ਦਿਨ ਦੀ ਛਾਪੇਮਾਰੀ ਦੌਰਾਨ ਪੁਲਿਸ ਨੇ 20 ਵਿਅਕਤੀਆਂ ਨੂੰ ਰਾਊਡਅੱਪ ਕਰਕੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਕਈ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ਉਪਰ ਸਪੈਸ਼ਲ ਨਾਕਾਬੰਦੀਆਂ ਕਰਕੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਗੈਂਗਸਟਰਾਂ ਅਤੇ ਡਰੱਗ ਨਾਲ ਸੰਬੰਧਿਤ ਵਿਅਕਤੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਸਲੀ ਅੰਜਾਮ ਤੱਕ ਪਹੁੰਚਾ ਕੇ ਹੀ ਪੁਲਿਸ ਸਾਹ ਲਵੇਗੀ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਗੈਂਗਸਟਰਾਂ ਅਤੇ ਡਰੱਗ ਤਸਕਰਾਂ ਖਿਲਾਫ਼ ਚਲਾਏ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਕੀਤੀ ਜਾਵੇ | ਇਸ ਮੌਕੇ ਐੱਸ.ਪੀ.(ਹੈੱਡਕੁਆਟਰ) ਸੁਖਨਿੰਦਰ ਸਿੰਘ, ਡੀ.ਐੱਸ.ਪੀ.(ਡੀ) ਜਗਜੀਤ ਸਿੰਘ, ਡੀ.ਐੱਸ.ਪੀ. ਸਿਟੀ ਤਰਨ ਤਾਰਨ ਸੁਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਾਅਲੀ ਰਜਿਸਟਰੀ ਕਰਵਾਉਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਸਹਿਤ ਬੀਮਾ ਯੋਜਨਾ ਨਾਲ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ-ਸੁਰਜੀਤ ਸਿੰਘ ਭੂਰਾ <br/>
Ad Position 24