ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)- ਦੇਸ਼ ਦਾ 77 ਵਾਂ ਗਣਤੰਤਰ ਦਿਵਸ ਸਥਾਨਕ ਕਾਂਗਰਸ ਭਵਨ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਅਦਾ ਕੀਤੀ ਜਾਵੇਗੀ | ਸਮਾਗਮ ਦੌਰਾਨ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਾਂਗਰਸ ਦੇ ਸਮੂਹ ਹਲਕਾ ਇੰਚਾਰਜ ਸਾਹਿਬਾਨ, ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਦੇ ਨਾਲ ਨਾਲ ਸਥਾਨਕ ਲੋਕਾਂ ਨੂੰ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ |