ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਕਸਬਾ ਫਤਿਆਬਾਦ ਵਿਖੇ 27 ਜਨਵਰੀ ਨੂੰ ਅੰਦਰਲੇ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਸਾਧ ਸੰਗਤ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ ਸੁਸਾਇਟੀ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਰਣਬੀਰ ਸਿੰਘ ਹੈਪੀ ਨੇ ਦੱਸਿਆ ਕਿ ਇਸ ਸਬੰਧ ਵਿਚ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੀ ਸਮਾਪਤੀ ਤੋਂ ਬਾਅਦ ਹਜੂਰੀ ਰਾਗੀ ਭਾਈ ਕਰਮ ਸਿੰਘ ਸਾਹਨੀ ਦੇ ਜਥੇ ਤੋਂੋ ਬਾਅਦ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥੇ ਵਲੋਂ ਕੀਰਤਨ ਦੀ ਹਾਜਰੀ ਲਗਵਾਈ ਜਾਵੇਗੀ | ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਕਥਾ ਰਾਹੀਂ ਨਿਹਾਲ ਕਰਨਗੇ ਉਪਰੰਤ ਭਾਈ ਹਰਜਿੰਦਰ ਸਿੰਘ ਜੀ ਸ੍ਰੀ ਨਗਰ ਵਾਲੇ ਕੀਰਤਨ ਦੀ ਹਾਜ਼ਰੀ ਭਰਨਗੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ | ਇਸ ਮੌਕੇ ਸਟੇਜ ਦੀ ਕਾਰਵਾਈ ਭਾਈ ਅਮਰਜੀਤ ਸਿੰਘ ਵਲੋਂ ਨਿਭਾਈ ਜਾਵੇਗੀ |