22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰਦਿਆਲ ਸਿੰਘ ਮੁੰਡਾ ਪਿੰਡ ਦੀ ਮੌਤ 'ਤੇ ਜਥੇਦਾਰ ਨਾਗੋਕੇ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 25-01-2026
ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਗੁਰੂ ਚਰਨਾਂ ਵਿਚ ਜਾ ਬਿਰਾਜੇ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਮੁੰਡਾ ਪਿੰਡ ਦੀ ਮੌਤ 'ਤੇ ਗਹਿਰੇ ਦੱੁਖ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਹਰਦੇਵ ਸਿੰਘ ਨਾਗੋਕੇ ਸੀਨੀਅਰ ਅਕਾਲੀ ਆਗੂ ਅਤੇ ਜਥੇਦਾਰ ਨੌਰੰਗ ਸਿੰਘ ਸਰਕਲ ਪ੍ਰਧਾਨ ਨਾਗੋਕੇ ਨੇ ਕਿਹਾ ਕਿ ਗੁਰਦਿਆਲ ਸਿੰਘ ਮੁੰਡਾ ਪਿੰਡ ਇਕ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਨਾਲ ਪਾਰਟੀ ਪ੍ਰਤੀ ਵੱਡੀਆਂ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੰਤਰੀ ਦੇ ਅਤਿ ਨਜ਼ਦੀਕੀਆਂ ਵਿਚੋਂ ਇਕ ਸਨ | ਜਿੰਨਾ ਦੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਜਿਥੇ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ, ਉਥੇ ਹੀ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਗੁਰਮਤਿ ਮੁਕਾਬਲੇ 'ਚ ਮੱਲਾਂ ਮਾਰੀਆਂ <b... ਅਗਲੀ ਖ਼ਬਰ ਧਾਰਮਿਕ ਗੁਰਮਤਿ ਸਮਾਗਮ ਵਿਚ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਦੇ ਵਿਦਿਆਰਥੀਆਂ ਜੇਤੂ <br/>
Ad Position 24