ਭਿੱਖੀਵਿੰਡ, 24 ਜਨਵਰੀ (ਬੌਬੀ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਜੀ ਦੇ ਮਹਾਨ ਗੁਰਸਿੱਖ, ਨਾਮ ਬਾਣੀ ਦੇ ਰਸੀਏ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਲਾਨਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ | ਹਰੇਕ ਗਰੁੱਪ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਪੰਥ ਦੀਆਂ ਮਹਾਨ ਹਸਤੀਆਂ ਪਿ੍ੰਸੀਪਲ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਰਾਣਾ ਇੰਦਰਜੀਤ ਸਿੰਘ ਚੇਅਰਮੈਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਪ੍ਰਸਿੱਧ ਸਿੱਖ ਚਿੰਤਕ ਸਾਹਿਤਕਾਰ ਡਾ. ਸਰਬਜੋਤ ਕੌਰ ਲੁਧਿਆਣਾ ਨੂੰ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਹੋਇਆਂ ਪਿ੍ੰਸੀਪਲ ਬਲਜੀਤ ਸਿੰਘ ਅਤੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਵਲੋਂ ਕਿਹਾ ਗਿਆ ਕਿ ਬਾਬਾ ਦੀਪ ਸਿੰਘ ਜੀ ਨੇ ਬਚਪਨ ਅਤੇ ਜਵਾਨੀ ਵਿਚ ਆਪਣੇ ਸਰੀਰ ਦੀ ਸਾਂਭ ਸੰਭਾਲ ਕੀਤੀ, ਗੁਰਬਾਣੀ ਦੇ ਰਾਹੀਂ ਆਪਣੇ ਮਨ ਨੂੰ ਸਾਧਿਆ | ਤਨ, ਮਨ ਦੀ ਮਜ਼ਬੂਤੀ ਕਰਕੇ ਹੀ ਉਹ 75 ਸਾਲਾਂ ਦੀ ਉਮਰ ਵਿਚ ਮੈਦਾਨੇ ਜੰਗ ਵਿਚ ਖੰਡਾ ਵਾਹੁਣ ਦੇ ਯੋਗ ਹੋ ਸਕੇ | ਅਜੋਕੀ ਜਵਾਨੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਜਿੰਦਗੀ ਵਿਚੋਂ ਨਸ਼ਿਆਂ ਦਾ ਤਿਆਗ ਕਰ ਦੇਣਾ ਚਾਹੀਦਾ ਹੈ ਅਤੇ ਗੁਰਬਾਣੀ ਇਤਿਹਾਸ ਦੀ ਰੌਸ਼ਨੀ ਵਿਚ ਆਪਣੇ ਜੀਵਨ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ | ਇਸ ਮੌਕੇ ਸੁਸਾਇਟੀ ਸੁਸਾਇਟੀ ਵਲੋਂ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਜ਼ਿਲ੍ਹਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਹਰਪ੍ਰੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਸੈਂਡੀ ਨੇ ਬੱਚਿਆਂ ਨੂੰ ਗੁਰਬਾਣੀ ਅਤੇ ਖਾਲਸਾ ਪੰਥ ਦੇ ਮਹਾਨ ਵਿਰਸੇ ਤੋਂ ਜਾਣੂ ਕਰਵਾਇਆ | ਦਸਤਾਰ ਮੁਕਾਬਲਿਆਂ ਵਿਚ ਜੱਜਮੈਂਟ ਦੀ ਭੂਮਿਕਾ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ ਵੀਰਮ, ਪੇਂਟਿੰਗ ਮੁਕਾਬਲੇ ਦੀ ਜੱਜਮੈਂਟ ਭਾਈ ਕੁਲਵੰਤ ਸਿੰਘ ਲਖਣਾ, ਭਾਈ ਬਲਵਿੰਦਰ ਸਿੰਘ ਸੁੱਘਾ, ਭਾਸ਼ਣ ਮੁਕਾਬਲੇ ਦੀ ਜੱਜਮੈਂਟ ਭਾਈ ਸੁਖਵੰਤ ਸਿੰਘ ਸੋਹਲ, ਗੁਰਬਾਣੀ ਕੰਠ ਮੁਕਾਬਲੇ ਵਿਚ ਜੱਜਮੈਂਟ ਦੀ ਭੂਮਿਕਾ ਭਾਈ ਭਗਵਾਨ ਸਿੰਘ ਸਿੱਖ ਮਿਸ਼ਨਰੀ ਕਾਲਜ ਸਰਕਲ ਭਿੱਖੀਵਿੰਡ ਦੇ ਇੰਚਾਰਜ ਅਤੇ ਭਾਈ ਸੁਖਵਿੰਦਰ ਸਿੰਘ ਖਾਲੜਾ ਵਲੋਂ ਬਾਖੂਬੀ ਨਿਭਾਈ ਗਈ | ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਵਜ਼ੀਰ ਸਿੰਘ ਆਸਨ ਵਲੋਂ ਪਹੁੰਚੇ ਹੋਏ ਮਹਿਮਾਨਾਂ ਦਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸੇ ਤਰ੍ਹਾਂ ਸੁਸਾਇਟੀ ਦਾ ਸਹਿਯੋਗ ਕਰਨ ਦੇ ਲਈ ਬੇਨਤੀ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਸਰਵਣ ਸਿੰਘ ਪਹੂਵਿੰਡ, ਮੈਨੇਜ਼ਰ ਭਾਈ ਪ੍ਰਭਜੋਤ ਸਿੰਘ ਅਤੇ ਨੰਬਰਦਾਰ ਚਾਨਣ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਜੋ ਕਿ ਸਮੇਂ ਅੰਦਰ ਬੇਹੱਦ ਲੋੜ ਹੈ | ਅਸੀਂ ਹਰੇਕ ਪੱਖ ਤੋਂ ਬਣਦਾ ਹੋਇਆ ਸਹਿਯੋਗ ਕਰਨ ਦੇ ਲਈ ਤਿਆਰ ਹਾਂ | ਉਨ੍ਹਾਂ ਨੇ ਇਨ੍ਹਾਂ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣਾ ਕੀ ਬੇਨਤੀ ਕੀਤੀ | ਇਸ ਮੌਕੇ ਇੰਦਰਜੀਤ ਸਿੰਘ ਚੇਅਰਮੈਨ ਆਈ.ਟੀ.ਆਈ. ਕਾਲਜ ਭਗਵਾਨਪੁਰਾ, ਭਾਈ ਸਤਨਾਮ ਸਿੰਘ ਜੰਡ, ਭਾਈ ਪਲਵਿੰਦਰ ਸਿੰਘ ਕੰਡਾ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |