ਪੱਟੀ, 24 ਜਨਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਕਾਰਨੀਵਾਲ ਕਰਵਾਇਆ ਗਿਆ | ਇਸ ਕਾਰਨੀਵਾਲ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਸਕੂਲ ਵਲੋਂ ਬੱਚਿਆਂ ਲਈ ਖਾਣ-ਪੀਣ ਦੇ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ | ਇਸ ਕਾਰਨੀਵਾਲ ਵਿਚ ਕਈ ਤਰ੍ਹਾਂ ਦੇ ਝੂਲਿਆਂ ਅਤੇ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਜਿਸਦਾ ਸਾਰਿਆਂ ਨੇ ਬਹੁਤ ਆਨੰਦ ਮਾਣਿਆ | ਸਕੂਲ ਦੇ ਪਿ੍ੰਸੀਪਲ ਜਸਬੀਰ ਸੈਣੀ ਨੇ ਕਿਹਾ ਕਿ ਅਜਿਹੇ ਕਾਰਨੀਵਾਲ ਕਰਵਾਉਣ ਦਾ ਮਕਸਦ ਬੱਚਿਆਂ ਦਾ ਸਰਵ-ਪੱਖੀ ਵਿਕਾਸ ਕਰਨਾ ਹੈ | ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਵੀ ਜਰੂਰੀ ਹੈ, ਤਾਂ ਜੋ ਬੱਚੇ ਦਿਮਾਗ਼ੀ ਤੌਰ 'ਤੇ ਵੀ ਤੰਦਰੁਸਤ ਰਹਿ ਸਕਣ ਅਤੇ ਜਿੰਦਗੀ ਵਿੱਚ ਉੱਚੀਆਂ ਬੁਲੰਦੀਆਂ ਨੂੰ ਛੂਹ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ | ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਨੇ ਕਿਹਾ ਕਿ ਸਕੂਲ ਬੱਚਿਆਂ ਦੇ ਸਰਵ-ਪੱਖੀ ਵਿਕਾਸ ਲਈ ਵਚਨਬੱਧ ਹੈ, ਇਸੇ ਲਈ ਸਮੇਂ-ਸਮੇਂ ਤੇ ਅਜਿਹੇ ਕਾਰਨੀਵਾਲ ਦਾ ਪ੍ਰਬੰਧ ਕੀਤਾ ਜਾਦਾ ਹੈ, ਤਾਂ ਜੋ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿਚ ਕੋਈ ਕਮੀ ਨਾ ਰਹਿ ਸਕੇ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |