23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 25-01-2026
ਪੱਟੀ, 24 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਕ੍ਰਾਂਤੀ ਤਹਿਤ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ | ਸੂਬੇ ਪੰਜਾਬ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੁਹਾਲੀ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫੈਸਲਾਕੁੰਨ ਬਦਲਾਅ ਹੈ | ਪਿੰਡ ਸਭਰਾ ਤੋਂ ਜ਼ਿਲ੍ਹਾ ਤਰਨ ਤਾਰਨ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿਚੋਂ ਇਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿਚ ਲਗਪਗ 1 ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ | ਪਿਛਲੇ 75 ਸਾਲਾਂ ਵਿਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿਚ 1 ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ | ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿਚ 2500 ਪਿੰਡ ਕਲੀਨਿਕ ਖੋਲ੍ਹੇ ਜਾਣਗੇ | ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ | ਪਿਛਲੇ ਚਾਰ ਸਾਲਾਂ ਵਿਚ 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ | ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ | ਇਸ ਲਈ ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ | ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ | ਭੁੱਲਰ ਨੇ ਕਿਹਾ ਕਿ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ | ਜਿਵੇਂ ਹੀ ਮਰੀਜ਼ ਹਸਪਤਾਲ ਵਿਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ | ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ | ਪੰਜਾਬ ਵਿਚ ਲਗਪਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ | ਕਿਸੇ ਨਨੂੰਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ |” ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ | ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਨੇ ਬੜੀ ਧੂਮ ਧਾਮ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ <br/>
Ad Position 24