23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਜ਼ੋਨਲ ਰਿਟਰਨਿੰਗ ਅਫ਼ਸਰ ਦੀ ਅਗਵਾਈ ਵਿਚ ਹੋਈ ਅਹਿਮ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਸੂਬੇ ਵਿਚ ਅਗਾਮੀ ਹੋਣ ਜਾ ਰਹੀਆਂ ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਯੂਥ ਕਾਂਗਰਸੀਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਦੀ ਪ੍ਰਧਾਨਗੀ ਆਲ ਇੰਡੀਆ ਯੂਥ ਕਾਂਗਰਸ ਵਲੋਂ ਨਿਯੁਕਤ ਕੀਤੇ ਜ਼ੋਨਲ ਰਿਟਰਨਿੰਗ ਅਫ਼ਸਰ (ਜੈੱਡ.ਆਰ.ਓ.) ਗੌਰਵ ਸ਼ਰਮਾ ਨੇ ਕੀਤੀ | ਇਸ ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਸੱਦੇ 'ਤੇ ਜ਼ਿਲ੍ਹੇ ਭਰ ਤੋਂ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ੋਨਲ ਰਿਟਰਨਿੰਗ ਅਫ਼ਸਰ ਗੌਰਵ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ 'ਤੇ ਪਹਿਰਾ ਦਿੰਦਿਆਂ ਘਰ-ਘਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਯੂਥ ਕਾਂਗਰਸ ਨੇ ਹਮੇਸ਼ਾਂ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਦਿੱਤੀ ਹੈ, ਕਿਉਂਕਿ ਨੌਜਵਾਨਾਂ ਦਾ ਸਾਥ ਮਿਲਣ ਨਾਲ ਪਾਰਟੀ ਦਾ ਅਧਾਰ ਮਜਬੂਤ ਬਣਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਯੂਥ ਕਾਂਗਰਸ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਲਈ ਸਮੇਂ ਸਮੇਂ 'ਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਜਾਂਦੀ ਹੈ ਅਤੇ ਇਸ ਵਾਰ ਵੀ ਨੌਜਵਾਨ ਬਹੁਤ ਉਤਸੁਕ ਹਨ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਅਹਿਮ ਰੋਲ ਨਿਭਾਵੇਗੀ | ਇਸ ਮੀਟਿੰਗ ਵਿਚ ਜਿਥੇ ਯੂਥ ਕਾਂਗਰਸ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਇਆ ਗਿਆ, ਉਥੇ ਹੀ ਨੌਜਵਾਨਾਂ ਦੇ ਵਿਚਾਰ ਵੀ ਸੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਨਿਯੁਕਤ ਕੀਤੇ ਜ਼ੈੱਡ.ਆਰ.ਓ. ਗੌਰਵ ਸ਼ਰਮਾ ਦਾ ਗੁਰੂ ਨਗਰੀ ਤਰਨ ਤਾਰਨ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਯੂਥ ਕਾਂਗਰਸ ਦੀ ਚੋਣ ਪੂਰੀ ਨਿਰਪੱਖਤਾ ਨਾਲ ਕਰਵਾਈ ਜਾਵੇਗੀ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਇਸ ਚੋਣ ਵਿਚ ਭਾਗ ਲੈਣਗੇ | ਇਸ ਮੌਕੇ ਕਰਨਬੀਰ ਸਿੰਘ ਬੁਰਜ, ਯੁੱਧਵੀਰ ਸਿੰਘ ਸਰਲੀ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਰਿਤਿਕ ਅਰੋੜਾ, ਇੰਦਰਬੀਰ ਸਿੰਘ ਪਹੂਵਿੰਡ, ਹੀਰਾ ਸਿੰਘ ਮੱਲ੍ਹੀ, ਅੰਗਰੇਜ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਇਮਾਨ ਸਿੰਘ ਸਿੱਕੀ, ਰਣਜੀਤ ਸਿੰਘ ਰਾਣਾ, ਜੁਗਰਾਜ ਸਿੰਘ ਰੰਧਾਵਾ, ਰਾਜਵਿੰਦਰ ਸਿੰਘ ਜੌਹਲ, ਕੁਲਬੀਰ ਸਿੰਘ, ਗਗਨਦੀਪ ਸਿੰਘ, ਗੁਰਸਾਹਿਬ ਸਿੰਘ ਸਰਪੰਚ, ਮਨਪ੍ਰੀਤ ਸਿੰਘ, ਵਿਜੇ ਬਾਊ, ਗੁਰਵਿੰਦਰ ਸਿੰਘ, ਅਵਜੋਤ ਸਿੰਘ, ਗੁਰਜੀਤ ਸਿੰਘ ਸਰਪੰਚ, ਅਰਜਨਵੀਰ ਸਿੰਘ, ਬਲਰਾਜ ਸਿੰਘ, ਗਗਨ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਸ਼ੇਰ ਸਿੰਘ, ਰਣਜੀਤ ਸਿੰਘ, ਸੁਖਪ੍ਰੀਤ ਸਿੰਘ, ਤੇਜਪਾਲ ਸਿੰਘ, ਪਿ੍ੰਸ ਸਿੰਘ, ਸਤਨਾਮ ਸਿੰਘ, ਰਾਜਬਿੰਦਰ ਸਿੰਘ ਜੌਹਲ, ਅੰਮਿ੍ਤਵੀਰ ਸਿੰਘ, ਪਵਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਰਾਜਦੀਪ ਸਿੰਘ, ਦਵਿੰਦਰ ਸਿੰਘ, ਜਗਦੀਪ ਸਿੰਘ, ਸੰਜੀਵ ਮਹੰਤ, ਡਾ. ਅਮਨਦੀਪ ਕੁਮਾਰ, ਪ੍ਰਗਟ ਸਿੰਘ, ਗੁਰਕੀਰਤ ਸਿੰਘ, ਜੈਬੀਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਗੁਰਪ੍ਰਤਾਪ ਸਿੰਘ, ਸਤਨਾਮ ਸਿੰਘ, ਮਾਸਟਰ ਸ਼ਕਤੀ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਰਾਸ਼ਟਰੀ ਸਕੂਲ ਖੇਡਾਂ ਨੈਟਬਾਲ ਵਿਚ ਦੂਸਰਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਵਿਖੇ ਸ਼ਰਧਾ-ਸਤਿਕਾਰ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>
Ad Position 24