ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)-69ਵੀਆਂ ਰਾਸ਼ਟਰੀ ਸਕੂਲ ਖੇਡਾਂ ਨੈਟਬਾਲ ਅੰਡਰ 17 (ਲੜਕੇ) ਜੋ ਕਿ 8 ਜਨਵਰੀ ਤੋਂ 12 ਜਨਵਰੀ ਤੱਕ ਰਾਜਸਥਾਨ ਦੇ ਜ਼ਿਲ੍ਹਾ ਬਾੜਮੇਰ ਵਿਖੇ ਕਰਵਾਈਆਂ ਗਈਆਂ ਸਨ | ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਰਾਜਾਂ ਤੋਂ ਟੀਮਾਂ ਨੇ ਭਾਗ ਲਿਆ | ਪੰਜਾਬ ਰਾਜ ਦੀ ਨੈਟਬਾਲ ਅੰਡਰ 17 (ਲ਼ੜਕੇ) ਟੀਮ ਵਿਚ ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਵਿਦਿਆਰਥੀਆਂ ਗੁਰਸ਼ਾਨ ਸਿੰਘ, ਲਵਅੰਸ਼ਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਸਰਾ ਸਥਾਨ ਹਾਸਲ ਕਰਨ ਲਈ ਅਹਿਮ ਭੂਮਿਕਾ ਨਿਭਾਈ ਅਤੇ ਸੂਬਾ, ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ | ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਵਿਨੋਦ ਕੁਮਾਰ ਖੰਨਾ, ਸਕੱਤਰ ਜਤਿੰਦਰ ਕੁਮਾਰ ਸੂਦ, ਮੈਨੇਜਰ ਅਨਿਲ ਕੁਮਾਰ ਕਪੂਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਨਿਲ ਕੁਮਾਰ ਕਪੂਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪਿੰ੍ਰਸੀਪਲ ਜਤਿੰਦਰਪਾਲ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਕੋਚ ਪ੍ਰੇਮ ਸਿੰਘ ਅਤੇ ਮਿਹਨਤੀ ਖ਼ਿਡਾਰੀਆਂ ਨੂੰ ਦਿੱਤਾ |