12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੈਰੋਇਨ, ਦੇਸੀ ਪਿਸਟਲ, ਮੋਟਰਸਾਈਕਲ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀ ਜ਼ਿਲ੍ਹਾ ਪੁਲਿਸ ਵਲੋਂ ਕਾਬੂ

Ad Position 21
No active advertisement
ਅਜੀਤ ਡੈਸਕ 26-01-2026
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਦੇਸੀ ਪਿਸਟਲ, ਮੋਟਰਸਾਈਕਲ, ਡਰੱਗ ਮਨੀ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਏ.ਐਸ.ਆਈ. ਬਿੱਕਰ ਸਿੰਘ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਟੀ. ਪੁਆਇੰਟ ਨੱਥੋਕੇ ਤੋਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਫੜੇ ਗਏ ਵਿਅਕਤੀਆਂ ਦੀ ਪਛਾਣ ਕੇਦੀਪ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਸੰਘਰਕੋਟ, ਰਜਿੰਦਰ ਸਿੰਘ ਉਰਫ ਜਿੰਦਰਾ ਪੁੱਤਰ ਸਵਰਨ ਸਿੰਘ ਵਾਸੀ ਪੱਤੀ ਲੰਮਿਆਂ ਦੀ ਖਡੂਰ ਸਾਹਿਬ ਵਜੋਂ ਹੋਈ | ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਪ੍ਰਦੁੱਮਣ ਸਿੰਘ ਨੇ ਗਸ਼ਤ ਦੌਰਾਨ ਰਮਨ ਕੁਮਾਰ ਪੁੱਤਰ ਸਤਪਾਲ ਵਾਸੀ ਗਲੀ ਸਟੇਸ਼ਨ ਵਾਲੀ ਖਾਲਸਾਪੁਰ ਰੋਡ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਲਖਬੀਰ ਸਿੰਘ ਨੇ ਨੇ ਟੀ.ਪੁਆਇੰਟ ਖਵਾਸਪੁਰ ਵਿਖੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ ਖਿਡੌਣਾ, ਇਕ ਪਿਸਟਲ ਦੇਸੀ ਕੱਟਾ ਅਤੇ ਇਕ ਰੌਂਦ 315 ਬੋਰ ਅਤੇ ਮੋਟਰਸਾਈਕਲ ਪਲਟੀਨਾ ਬਿਨਾਂ ਨੰਬਰੀ ਰੰਗ ਕਾਲਾ ਬਰਾਮਦ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਸਾਜਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਖਡੂਰ ਸਾਹਿਬ, ਗੁਰਬਾਜ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਕੁਲਵਿੰਦਰਪਾਲ ਸਿੰਘ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਨਿਸ਼ਾਨ ਸਿੰਘ ਵਾਸੀ ਬਲ੍ਹੇਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ ਸਿਲਵਰ ਕਾਗਜ਼ ਦਾ ਰੇਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਕਾਲੀ ਹੋਈ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਨੇੜੇ ਰੇਲਵੇ ਸਟੇਸ਼ਨ ਪੱਟੀ ਵਿਖੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸਬ ਇੰਸਪੈਕਟਰ ਮਨਪ੍ਰੀਤ ਕੌਰ ਥਾਣਾ ਸਿਟੀ ਪੱਟੀ ਗਸ਼ਤ ਦੌਰਾਨ ਆਸਲ ਚੌਂਕ ਪੱਟੀ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਸਪਾਲ ਕੌਰ ਪਤਨੀ ਬਲਵੰਤ ਸਿੰਘ ਵਾਸੀ ਧਾਰੂ ਵਾਲੀ ਵਸਤੀ ਪੱਟੀ, ਜੋ ਕਿ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦੀ ਹੈ | ਪੁਲਿਸ ਵਲੋਂ ਉਕਤ ਔਰਤ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜ਼ੇ ਵਿਚੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੰਬ ਵਿਸਫੋਟ ਨੇ ਪੰਜਾਬ ਸਰਕਾਰ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ -ਜਹਾਂਗੀਰ <br/> ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨ ਨਾਲ '84 ਦੇ ਜ਼ਖ਼ਮ ਇਕ ਵਾਰ ਫਿਰ ਅੱਲੇ ਹੋਏ-ਜਥੇ. ਮੇਘ ਸਿੰਘ <br/>
Ad Position 24