12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 26-01-2026
ਪੱਟੀ, 25 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਾਰ ਜਾਰੀ ਹੈ | ਕੈਬਨਿਟ ਮੰਤਰੀ ਵਲੋਂ ਪੱਟੀ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਲੈ ਸਕਣਗੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ | ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿਚ ਅਹਿਮ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜਤਿੰਦਰਪਾਲ (ਭੋਲੇ ਸ਼ਾਹ) ਦੀ ਯਾਦ ਵਿਚ ਸਾਲਾਨਾ ਸਮਾਗਮ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਸੰਤ-ਮਹਾਂਪੁਰਸ਼ ਸ਼ਾਮਿਲ... ਅਗਲੀ ਖ਼ਬਰ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਚੋਣ <br/>
Ad Position 24