ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਜਤਿੰਦਰਪਾਲ (ਭੋਲੇ ਸ਼ਾਹ ਜੀ) ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਰਾਕੇਸ਼ ਕੁਮਾਰ ਲੱਕੀ (ਲੱਕੀ ਕਰਿਆਨਾ ਸਟੋਰ) ਅਤੇ ਸਮੂਹ ਪਰਿਵਾਰ ਵਲੋਂ ਅੱਡਾ ਝਬਾਲ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਉਪਰੰਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਕਥਾਵਾਚਕ ਭਾਈ ਸੁਖਵੰਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁੱਖੀ ਬਾਬਾ ਅਵਤਾਰ ਸਿੰਘ, ਬਾਬਾ ਨਰਿੰਜਣ ਸਿੰਘ ਪੰਜਵੜ, ਬਾਬਾ ਗੁਰਸੇਵਕ ਸਿੰਘ ਝਬਾਲ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ, ਚੈਅਰਮੈਨ ਹਰਵੰਤ ਸਿੰਘ ਝਬਾਲ, ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ, ਨਾਮੇ ਸ਼ਾਹ, ਹਰਪ੍ਰਤਾਪ ਸਿੰਘ ਪੁਰੀ, ਸਾਬਕਾ ਸਰਪੰਚ ਗੁਰਬਚਨ ਸਿੰਘ ਕਸੇਲ, ਗੁਰਪਾਲ ਸਿੰਘ ਜਗਤਪੁਰਾ, ਗੁਰਪਿੰਦਰ ਸਿੰਘ ਨਾਥੂ, ਅਸ਼ੋਕ ਕੁਮਾਰ ਸੋਹਲ, ਨਿਸ਼ਾਨ ਸਿੰਘ ਦੋਦੇ, ਰਣਜੀਤ ਸਿੰਘ ਰਾਣਾ ਦੋਦੇ, ਸਾਬਕਾ ਸਰਪੰਚ ਪ੍ਰਗਟ ਸਿੰਘ, ਬਲਜਿੰਦਰ ਸਿੰਘ ਬਾਬਾ ਕਾਲਾ, ਸਰੂਪ ਸਿੰਘ ਝਬਾਲ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਰਪੰਚ ਗੁਰਚਰਨ ਸਿੰਘ, ਜਥੇਦਾਰ ਜਗੀਰ ਸਿੰਘ ਮਾੜੀਮੇਘਾ, ਜੱਜ ਜਿਊਲਰ, ਹੀਰਾ ਸਿੰਘ ਮੱਲ੍ਹੀ, ਮਨਪ੍ਰੀਤ ਸਿੰਘ ਪੰਜਵੜ੍ਹ, ਰਾਜਵਿੰਦਰ ਸਿੰਘ ਰਾਜੂ, ਹਰਜੋਤ ਸਿੰਘ ਛਾਪਾ, ਥਾਣੇਦਾਰ ਚਰਨਜੀਤ ਸਿੰਘ, ਅੰਗਰੇਜ਼ ਸਿੰਘ ਬਾਊ, ਗੁਰਭੇਜ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਰਾਕੇਸ਼ ਕੁਮਾਰ ਲੱਕੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |