16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ, ਇਕਬਾਲ ਸਿੰਘ ਸੋਢੀ) - ਦੇਸ਼ ਦਾ 77 ਵਾਂ ਗਣਤੰਤਰ ਦਿਹਾੜਾ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ | ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿਚ ਜ਼ਿੰਦਗੀ ਬਤੀਤ ਕਰ ਰਹੇ ਹਾਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਵਲ ਹਸਪਤਾਲ ਤਰਨ ਤਾਰਨ ਵਿਚ 12.08 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡ ਕਰਿਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਬਣਾਇਆ ਜਾ ਰਿਹਾ ਹੈ, ਜੋ ਇਸ ਸਾਲ ਸ਼ੁਰੂ ਹੋ ਜਾਵੇਗਾ | ਸਿਵਲ ਹਸਪਤਾਲ ਤਰਨ ਤਾਰਨ ਵਿਖ ੇ91 ਲੱਖ ਰੁਪਏ ਦੀ ਲਾਗਤ ਨਾਲ ਅਸਟੈਬਲਿਸ਼ਮੈਂਟ ਆਫ਼ ਇੰਟੈਗਰੇਟਿਡ ਪਬਲਿਕ ਹੈਲਥ ਲੈਬਾਰਟਰੀ ਤਿਆਰ ਕੀਤੀ ਜਾ ਰਹੀ ਹੈ, ਜੋ ਅਗਲੇ ਮਹੀਨੇ ਲੋਕ ਅਰਪਣ ਕਰ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਮੁਕੰਮਲ ਹੋ ਗਈ ਹੈ | ਉਨ੍ਹਾਂ ਕਿਹਾ ਕਿ 4.4 ਕਰੋੜ ਰੁਪਏ ਦੀ ਲਾਗਤ
ਨਾਲ ਪਿੰਡ ਉਸਮਾ ਵਿਖੇ ਚਿਲਡਰਨ ਹੋਮ ਦੀ ਉਸਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ਅਨੁਸੂਚਿਤ ਜਾਤੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਵਿਅਕਤੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ 5 ਕੋਰੜ 93 ਲੱਖ ਰੁਪਏ ਦੀ ਰਾਸ਼ੀ ਨਾਲ ਡਾ. ਭੀਮ ਰਾਓ ਅੰਬੇਦਕਰ ਭਵਨ ਦੀ ਉਸਾਰੀ ਕੀਤੀ ਜਾ ਰਹੀ ਹੈ, ਜੋ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ | ਇਸ ਤੋਂ ਬਾਅਦ ਪਰੇਡ ਕਮਾਂਡਰ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਤੇ ਖ਼ੁਸ਼ੀਆਂ ਵਿਚ ਵਾਧਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਪਰੰਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨਾਲ ਲਬਰੇਜ਼ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ | ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ | ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਕੌਮੀ ਗੀਤ ਨਾਲ ਹੋਈ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ, ਐੱਸ.ਐੱਸ.ਪੀ. ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਪਿਤਾ ਸ੍ਰੀ ਰਾਮਪਾਲ ਸਿੰਧੂ, ਮਾਤਾ ਈਸ਼ਵਰ ਦੇਵੀ, ਧਰਮ ਪਤਨੀ ਸ੍ਰੀਮਤੀ ਅਨਾਇਤ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਕੁਲਦੀਪ ਸਿੰਘ, ਚੇਅਰਮੈਨ ਦਿਲਬਾਗ ਸਿੰਘ ਬਾਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ |
ਡਿਪਟੀ ਕਮਿਸ਼ਨਰ ਰਾਹੁਲ ਤੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਖਾਲੜਾ ਪਹੁੰਚ ਕੇ ਬੀ.ਐੱਸ.ਐੱਫ਼ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ
ਖਾਲੜਾ, 27 ਜਨਵਰੀ (ਜੱਜਪਾਲ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਵਲੋਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਬੀ.ਓ.ਪੀ. ਖਾਲੜਾ ਅਤੇ ਪੁਲਿਸ ਸਟੇਸ਼ਨ ਖਾਲੜਾ ਦਾ ਦੌਰਾ ਕਰਕੇ ਬੀ.ਐੱਸ.ਐੱਫ਼. ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦੇਣ ਦੇ ਨਾਲ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਸ਼ਾਬਾਸ਼ੀ ਦਿੱਤੀ ਹੈ | ਬੀ.ਓ.ਪੀ. ਖਾਲੜਾ ਵਿਖੇ ਬੀ.ਐੱਸ.ਐੱਫ਼. ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਅਤੇ ਸ਼ਾਬਾਸ਼ੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੂਰੇ ਦੇਸ਼ ਵਾਸੀਆਂ ਨੂੰ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਬੀ.ਐੱਸ.ਐੱਫ਼ ਜਵਾਨਾਂ ਉੱਪਰ ਮਾਣ ਹੈ | ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ਼ ਦੇ ਜਵਾਨ ਹਰ ਚੁਣੌਤੀ ਦਾ ਸਾਹਮਣਾ ਕਰਕੇ ਸਰਹੱਦਾਂ ਦੀ ਪਹਿਰੇਦਾਰੀ ਕਰਦੇ ਹਨ ਅਤੇ ਇਨ੍ਹਾਂ ਜਵਾਨਾਂ ਦੀ ਬਹਾਦਰੀ ਕਾਰਨ ਹੀ ਅਸੀਂ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਾਂ | ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਪੁਲਿਸ ਸਟੇਸ਼ਨ ਖਾਲ਼ੜਾ ਦਾ ਦੌਰਾ ਕਰਕੇ ਐੱਸ.ਐੱਚ.ਓ. ਸਮੇਤ ਥਾਣੇ ਦੇ ਸਮੂਹ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਦੇਸ਼ ਦੀ ਸਰਹੱਦ ਦੇ ਨਾਲ ਸੈਕੰਡ ਡਿਫੈਂਸ ਲਾਈਨ ਵਲੋਂ ਆਪਣੇ ਰੋਲ ਨੂੰ ਬਹੁਤ ਵੀ ਵਧੀਆ ਢੰਗ ਨਾਲ ਨਿਭਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਤੇ ਦੇਸ਼ ਵਾਸੀਆਂ ਨੂੰ ਆਪਣੇ ਇਨ੍ਹਾਂ ਬਹਾਦਰ ਜਵਾਨਾਂ ਉੱਪਰ ਹਮੇਸ਼ਾਂ ਮਾਣ ਰਹੇਗਾ |
ਕਾਂਗਰਸ ਭਵਨ ਵਿਚ ਬੜੀ ਸ਼ਾਨੋ ਸ਼ੌਕਤ ਅਤੇ ਧੰੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਭਾਰਤ ਦੇਸ਼ ਦਾ 77 ਵਾਂ ਗਣਤੰਤਰ ਦਿਵਸ ਸਥਾਨਕ ਕਾਂਗਰਸ ਭਵਨ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਬੜੀ ਸ਼ਾਨੋ ਸ਼ੌਕਤ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਅਦਾ ਕੀਤੀ ਗਈ | ਜਦਕਿ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਹਾਜ਼ਰ ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ | ਕਾਂਗਰਸ ਭਵਨ ਤਰਨਤਾਰਨ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਜਿੱਥੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਉਥੇ ਹੀ ਸਮਾਜਿਕ ਬੁਰਾਈਆਂ ਵਿਰੁੱਧ ਸਕਿੱਟ ਵੀ ਪੇਸ਼ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸਮੂਹ ਹਾਜ਼ਰੀਨ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ, ਜਿੰਨ੍ਹਾਂ ਦੀਆਂ ਕੁਰਬਾਨੀਆਂ ਅੱਗੇ ਸਾਨੂੰ ਹਮੇਸ਼ਾਂ ਸਿਜ਼ਦਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਉਦਮਾਂ ਸਦਕਾ 26 ਜਨਵਰੀ 1950 ਨੂੰ ਦੇਸ਼ ਵਿਚ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਰੀ ਦੁਨੀਆਂ ਵਿਚ ਭਾਰਤ ਨੂੰ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੋਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਅਰਜੁਨਬੀਰ ਸਿੰਘ ਸਰਾਂ ਬਲਾਕ ਪ੍ਰਧਾਨ, ਯੁਧਵੀਰ ਸਿੰਘ ਸਰਲੀ, ਹਰਪ੍ਰੀਤ ਸਿੰਘ ਸੰਧੂ ਪੱਟੀ, ਹਰਸ਼ਰਨ ਸਿੰਘ ਮੱਲ੍ਹਾ, ਜਗਤਾਰ ਸਿੰਘ ਬੁਰਜ ਸਾਬਕਾ ਚੇਅਰਮੈਨ, ਅਵਤਾਰ ਸਿੰਘ ਸਕੱਤਰ ਓ.ਬੀ.ਸੀ. ਸੈੱਲ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਭਾਗ ਸਿੰਘ ਚੱਕਵਾਲੀਆ, ਸਚਿਨ ਸੂਦ, ਅੰਗਰੇਜ਼ ਸਿੰਘ ਖੱਬੇ, ਰਿਤਿਕ ਅਰੋੜਾ, ਅਵਤਾਰ ਸਿੰਘ ਤਨੇਜਾ, ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਲਹੀਆਂ, ਉਤਮ ਸਿੰਘ ਸਰਪੰਚ, ਪਵਨਦੀਪ ਸਿੰਘ ਖਾਲਸਾ, ਸੁਖਚੈਨ ਸਿੰਘ ਖਾਲਸਾ, ਛਤਰਪਾਲ ਸਿੰਘ, ਸੁਰਜੀਤ ਸਿੰਘ ਸਰਪੰਚ, ਸਾਹਿਬ ਸਿੰਘ ਚਕਵਾਲੀਆ, ਕੁਲਬੀਰ ਸਿੰਘ, ਲਖਬੀਰ ਸਿੰਘ ਰੱਤੋਕੇ, ਗੁਰਦੇਵ ਸਿੰਘ, ਕੈਪਟਨ ਕਾਬਲ ਸਿੰਘ ਬਾਠ ਰੋਡ, ਅੰਮਿ੍ਤਸ਼ੇਰ ਸਿੰਘ ਮੰਨਣ, ਹਰਜੋਤ ਸਿੰਘ ਛਾਪਾ, ਅੰਮਿ੍ਤ ਭੁੱਚਰ, ਸੁਰਜੀਤ ਸਿੰਘ ਚਾਹਲ, ਰਾਜੂ, ਪ੍ਰਗਟ ਸਿੰਘ, ਸੁਖਜੀਤ ਸਿੰਘ ਮਾਸਟਰ, ਡਾ. ਪ੍ਰਦੀਪ ਕੁਮਾਰ ਲਿਟਲ, ਹੈਪੀ ਸਰਪੰਚ ਬਾਲੇਚੱਕ, ਲਾਡੀ ਜੌਹਲ ਸਰਪੰਚ, ਕੰਵਲਜੀਤ ਸਿੰਘ ਸਰਪੰਚ ਦਬੁਰਜੀ, ਜਸਪਾਲ ਸਿੰਘ ਪਾਲਾ, ਮੰਗਲ ਦਾਸ ਮੁਨੀਮ, ਅਮਰਿੰਦਰ ਸਿੰਘ ਢੀਂਗਰਾ, ਬਾਬਾ ਨਰਿੰਦਰ ਸਿੰਘ ਬਲਾਕ ਪ੍ਰਧਾਨ, ਗੁਰਪ੍ਰਤਾਪ ਸਿੰਘ, ਸੰਜੀਵ ਕੁਮਾਰ, ਜਗਦੀਸ਼ ਸਿੰਘ ਬਾਲੇਚੱਕ, ਹਰਬੰਸ ਸਿੰਘ ਬਾਲਾਚੱਕ, ਮਲਕੀਤ ਸਿੰਘ ਮੀਤਾ, ਸੰਜੀਵ ਕੁਮਾਰ ਡਿੰਪੀ ਮਹੰਤ, ਪਿ੍ਥੀਪਾਲ, ਸ਼ਕਤੀ ਸ਼ਰਮਾ, ਦਿਲਬਾਗ ਸਿੰਘ, ਲਖਵਿੰਦਰ ਸਿੰਘ ਸਰਪੰਖ ਤੱਖੂਚੱਕ, ਅਮਰਜੋਤ ਸਿੰਘ, ਅਜੀਤਪਾਲ ਸਿੰਘ, ਜਗੀਰ ਸਿੰਘ, ਬਲਜੀਤ ਸਿੰਘ ਰਟੌਲ, ਜਸਵੰਤ ਸਿੰਘ ਰਟੌਲ, ਤਜਿੰਦਰ ਸਿੰਘ ਬਿੱਟੂ ਰਟੌਲ, ਅਮਰੀਕ ਸਿੰਘ, ਸੁਖਪਾਲ ਸਿੰਘ, ਮਨਦੀਪ ਸਿੰਘ, ਮੰਗਲ ਸਿੰਘ, ਖੁਸ਼ਪ੍ਰੀਤ ਸਿੰਘ, ਹਰਜੀਤ ਸਿੰਘ, ਮੇਜਰ ਸਿੰਘ ਮੁਨੀਮ, ਦਿਲਬਾਗ ਸਿੰਘ, ਰਣਜੀਤ ਸਿੰਘ, ਬਿਕਰਮਜੀਤ ਸਿੰਘ, ਚਮਕੋਰ ਸਿੰਘ ਪੰਡੋਰੀ ਰਣ ਸਿੰਘ, ਅਮਨ ਡੀ.ਜੇ., ਬੱਬੀ ਠੇਕੇਦਾਰ, ਮਨਜੀਤ ਸਿੰਘ ਸਾਬਕਾ ਕੌਂਸਲਰ, ਮਿਲਖਾ ਸਿੰਘ, ਖਜਾਨ ਸਿੰਘ, ਅਸ਼ਵਨੀ ਕੁੱਕੂ ਪ੍ਰਧਾਨ ਸ਼ਿਵ ਸੈਨਾ, ਤਰਸੇਮ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਸ਼ਿੰਦਾ ਸਿੰਘ, ਬਾਜ ਸਿੰਘ, ਸੇਵਾ ਸਿੰਘ, ਨਛੱਤਰ ਸਿੰਘ, ਬਿੰਦਰ ਸਿੰਘ, ਦਲਜੀਤ ਸਿੰਘ ਰਾਮੂਵਾਲ, ਗੁਰਪਾਲ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ ਭੂਸੇ, ਪਰਮੀਤ ਸਿੰਘ ਚਹਿਲ ਸਰਪੰਚ, ਰਾਣਾ ਕਲਸ, ਪ੍ਰਮਿੰਦਰਬੀਰ ਸਿੰਘ ਵਿੱਕੀ ਝਬਾਲ, ਰਜਵੰਤ ਸਿੰਘ, ਕਸ਼ਮੀਰ ਸਿੰਘ, ਨਿਸ਼ਾਨ ਸਿੰਘ, ਪ੍ਰਭਜੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਵਰਪਾਲ, ਮੈਡਮ ਸੀਮਾ ਸ਼ਰਮਾ, ਗੁਰਬੀਰ ਸਿੰਘ ਯੂਥ ਪ੍ਰਧਾਨ, ਮਾਸਟਰ ਸੰਜੀਵ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਰਣਜੋਧ ਸਿੰਘ ਵਰਾਣਾ, ਮੋਹਿਤ ਪੁਰੀ ਹਰੀਕੇ, ਗੁਰਤੇਜ ਸਿੰਘ ਧਾਰੀਵਾਲ, ਹਰਦਿਆਲ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਰਾਜੂ, ਦੇਸਾ ਸਿੰਘ ਮਲੀਆ, ਮਨਜਿੰਦਰ ਸਿੰਘ, ਦਿਲਬਾਗ ਸਿੰਘ ਜੌਹਲ, ਲਾਡੀ ਸਰਪੰਚ ਰਟੌਲ, ਮਲਵਿੰਦਰ ਸਿੰਘ, ਬਿਕਰਮਜੀਤ ਸਿੰਘ ਕਸੇਲ, ਜਸ਼ਨਦੀਪ ਸਿੰਘ ਪੰਡੋਰੀ ਸਿਧਵਾਂ ਆਦਿ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਕਾਂਗਰਸ ਪਾਰਟੀ ਵਲੋਂ ਹਰਮਿੰਦਰ ਸਿੰਘ ਗਿੱਲ ਨੇ ਤਿਰੰਗਾ ਝੰਡਾ ਲਹਿਰਾਇਆ
ਪੱਟੀ, 27 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਾਂਗਰਸ ਪਾਰਟੀ ਪੱਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਗਣਤੰਤਰ ਦਿਵਸ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ ਹਰਮਿੰਦਰ ਸਿੰਘ ਗਿੱਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਆਪਣੇ ਕਰ ਕਮਲਾਂ ਨਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਲਕਾ ਖੇਮਕਰਨ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਅੰਮਿ੍ਤਸਰ ਦੱਖਣ ਇੰਦਰਬੀਰ ਸਿੰਘ ਬੁਲਾਰੀਆ ਅਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਵੀ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿਚ ਸ਼ਾਮਿਲ ਹੋਏ | ਉਕਤ ਸਾਰੇ ਆਗੂਆਂ ਵਲੋਂ ਸ਼ਹੀਦ ਸੋਹਣ ਲਾਲ ਪਾਠਕ ਦੇ ਬੁੱਤ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰ. ਸਕੂਲ ਪੱਟੀ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਵਲੋਂ ਦੋ ਸਾਬਕਾ ਵਿਧਾਇਕਾਂ ਦੀ ਹਾਜ਼ਰੀ ਵਿਚ ਪੂਰਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਕੀਤੇ ਗਏ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਅਖੰਡਤਾਂ ਨੂੰ ਕਾਇਮ ਰੱਖਦਿਆ ਹੋਇਆ ਕੁਰਬਾਨੀਆਂ ਦਿੱਤੀਆਂ ਹਨ, ਪਰ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੇ ਬੋਧ ਥੱਲੇ ਦੱਬ ਕੇ ਵਿਕਾਸ ਕਾਰਜ ਠੱਪ ਕਰਕੇ ਰੱਖ ਦਿੱਤੇ ਹਨ | ਅੱਜ ਸੂਬੇ ਵਿਚ ਨਿੱਤ ਦਿਨ ਕਤਲੋ ਗਾਰਤ, ਲੁੱਟਾਂ-ਖੋਹਾਂ ਹੋ ਰਹੀਆਂ ਹਨ, ਅਮਨ ਕਾਨੂੰਨ ਨਾਂਅ ਦੀ ਕੋਈ ਚੀਜ ਨਹੀ ਹੈ | ਉਨ੍ਹਾਂ ਲੋਕਾਂ ਨੂੰ ਫਿਰ ਤੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਸੱਦਾ ਦਿੱਤਾ, ਤਾਂ ਜੋ ਸੂਬੇ ਨੂੰ ਫਿਰ ਤੋਂ ਤਰੱਕੀ ਦੀ ਰਾਹ 'ਤੇ ਲਿਜਾਇਆ ਜਾ ਸਕੇ | ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਲੱਡੂ ਵੰਡੇ ਗਏ | ਇਸ ਸਮਾਗਮ ਦੀ ਦੇਖ ਰੇਖ ਤੇ ਤਿਆਰੀ ਸ਼ਹਿਰੀ ਪ੍ਰਧਾਨ ਵਿਜੈ ਸ਼ਰਮਾ, ਸੁਖਵਿੰਦਰ ਸਿੰਘ ਸੰਗਵਾਂ ਪੀ.ਏ. ਵਲੋਂ ਕੀਤੀ ਗਈ | ਇਸ ਮੌਕੇ ਦਲਬੀਰ ਸਿੰਘ ਸੇਖੋੋਂ, ਸੁਖਵਿੰਦਰ ਸਿੰਘ ਸਿੱਧੂ, ਐਡ. ਜਗਮੀਤ ਸਿੰਘ ਭੁੱਲਰ, ਨਵਰੀਤ ਸਿੰਘ ਜੱਲੇਵਾਲ, ਕੁਲਵਿੰਦਰ ਸਿੰਘ ਬੱਬਾ, ਤੀਰਥ ਸੱਭਰਵਾਲ ਕੌਂਸਲਰ, ਰਾਜ ਕੁਮਾਰ ਕੌਂਸਲਰ, ਕੁਲਦੀਪ ਸਿੰਘ ਕੋਟਬੁੱਢਾ, ਦੀਦਾਰ ਸਿੰਘ ਬੋਪਾਰਾਏ, ਨਿਸ਼ਾਨ ਸਿੰਘ ਬੁੱਟਰ, ਹਰਜਿੰਦਰ ਸਿੰਘ ਚੰਬਲ, ਸਰਵਨ ਸਿੰਘ ਸੰਧੂ, ਦਲਜੀਤ ਸਿੰਘ ਜੌੜਸਿੰਘਵਾਲਾ, ਹਰਜਿੰਦਰ ਸਿੰਘ ਬੌਬੀ, ਸਤਨਾਮ ਸਿੰਘ ਭੂੱਲਰ, ਲਵਲੀ ਭੁੱਲਰ, ਜੋਗਿੰਦਰਪਾਲ ਵੇਦੀ, ਰੋਸ਼ਨ ਲਾਲ, ਮੁਨੀਸ਼ ਬੱਤਰਾ, ਪ੍ਰਭਜੀਤ ਸਿੰਘ, ਸਤਬੀਰ ਸਿੰਘ ਰੰਮੀ, ਪੋਪਨ ਧਾਰੀਵਾਲ ਅਤੇ ਵੱਡੀ ਗਿਣਤੀ ਵਿੱਚ ਪੱਟੀ ਹਲਕੇ ਦੇ ਕਾਂਗਰਸੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਭਵਨ 'ਚ ਵਰਕਰਾਂ ਨੇ ਰਾਜਬੀਰ ਸਿੰਘ ਭੁੱਲਰ ਦੀ ਕੀਤੀ ਤਾਜਪੋਸ਼ੀ <br/> ਅਗਲੀ ਖ਼ਬਰ ਆਪੇ੍ਰਸ਼ਨ ਸੰਧੂਰ ਦੌਰਾਨ ਪਾਕਿਸਤਾਨ ਨੂੰ ਝੱਲਣਾ ਪਿਆ ਸੀ ਭਾਰੀ ਨੁਕਸਾਨ
Ad Position 24