16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਾਂਗਰਸ ਭਵਨ 'ਚ ਵਰਕਰਾਂ ਨੇ ਰਾਜਬੀਰ ਸਿੰਘ ਭੁੱਲਰ ਦੀ ਕੀਤੀ ਤਾਜਪੋਸ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)-ਸਥਾਨਕ ਕਾਂਗਰਸ ਭਵਨ ਤਰਨ ਤਾਰਨ ਵਿਖੇ ਕਰਵਾਏ ਗਏ ਸਮਾਗਮ ਉਪਰੰਤ ਜ਼ਿਲ੍ਹੇ ਭਰ ਤੋਂ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਤਾਜਪੋਸ਼ੀ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਜ਼ਿਲ੍ਹੇ ਭਰ ਤੋਂ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਜਬੀਰ ਸਿੰਘ ਭੁੱਲਰ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਕੰਮ ਕਰੇਗੀ, ਤਾਂ ਜੋ ਅਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਹਰੇਕ ਕਾਂਗਰਸੀ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਇਕਮੁੱਠ ਹੋ ਕੇ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਡੱਟ ਕੇ ਆਵਾਜ਼ ਬੁਲੰਦ ਕਰ ਰਹੀ ਹੈ, ਉਥੇ ਹੀ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੰਦ ਕਰਕੇ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਵੀ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਏਗੀ | ਇਸ ਮੌਕੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਯੁਧਵੀਰ ਸਿੰਘ ਸਰਲੀ, ਚੇਅਰਮੈਨ ਰਮਨ ਕੁਮਾਰ ਝਬਾਲ, ਅਵਤਾਰ ਸਿੰਘ ਠੇਕੇਦਾਰ, ਹਰਪ੍ਰੀਤ ਸਿੰਘ ਸੰਧੂ ਪੱਟੀ, ਮੈਡਮ ਸੀਮਾ ਸ਼ਰਮਾ, ਬਾਊ ਬਸੰਤ ਲਾਲ ਟਰਾਂਸਪੋਰਟਰ, ਅਮਰਿੰਦਰ ਸਿੰਘ ਢੀਂਗਰਾ, ਅੰਗਰੇਜ਼ ਸਿੰਘ ਖੱਬੇ, ਹੀਰਾ ਸਿੰਘ ਮੱਲ੍ਹੀ, ਸੰਜੀਵ ਕੁਮਾਰ ਡਿੰਪੀ ਮਹੰਤ, ਪਵਨਦੀਪ ਸਿੰਘ ਖਾਲਸਾ, ਮਾਸਟਰ ਸ਼ਕਤੀ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਡਰੋਨ ਅਤੇ ਡਰੱਗ ਮਨੀ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ
Ad Position 24