ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦੇ ਹੋਏ ਹੈਰੋਇਨ, ਡਰੋਨ ਅਤੇ ਡਰੱਗ ਮਨੀ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗੁਰਬੀਰ ਸਿੰਘ ਉਰਫ ਗੱਟੂ ਪੁੱਤਰ ਹਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 284 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਿਸ ਨੇ ਵੰਸ਼ਪਾਲ ਸਿੰਘ ਉਰਫ ਵੰਸ਼ ਪੁੱਤਰ ਰਸ਼ਪਾਲ ਸਿੰਘ ਵਾਸੀ ਨੂਰਦੀ ਅੱਡਾ ਤਰਨ ਤਾਰਨ ਅਤੇ ਨਭੀ ਉਰਫ ਅਭੀ ਪੁੱਤਰ ਦੀਪਕ ਵਾਸੀ ਮਹੱਲਾ ਮਾੜੀਆ ਵਾਲਾ ਤਰਨ ਤਾਰਨ ਹਾਲ ਮਾੜੀ ਮੇਘਾ ਨੂੰ ਗਿ੍ਫਤਾਰ ਕਰਕੇ ਇਹਨ੍ਹਾਂ ਪਾਸੋਂ 511 ਗ੍ਰਾਮ ਹੈਰੋਇਨ, 1 ਮੋਟਰ ਸਾਈਕਲ ਅਤੇ 21000 ਰੁਪਏ ਡਰੱਗ ਮਨੀ ਬ੍ਰਰਾਮਦ ਕੀਤੀ ਗਈ | ਇਸਦੇ ਨਾਲ ਹੀ ਥਾਣਾ ਖਾਲੜਾ ਪੁਲਿਸ ਨੇ ਬੀ.ਐੱਸ.ਐੱਫ਼ ਦੀ ਸਹਾਇਤਾ ਨਾਲ ਇਕ ਟੁੱਟਾ ਹੋਇਆ ਡਰੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅਜੈਪਾਲ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ, 1070 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਬਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਰਾਜਬੀਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ 400 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਿੱਦੜੀ ਬਗਿਆੜੀ ਨੂੰ ਕਾਬੂ ਕਰਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਗਹਿਰੀ ਤੋਂ ਚੰਦਾ ਪਤਨੀ ਗਣੇਸ਼ ਵਾਸੀ ਮੁਕਾਮਾ ਘਾਟ ਜ਼ਿਲ੍ਹਾ ਬਾੜ (ਬਿਹਾਰ) ਨੂੰ ਕਾਬੂ ਕਰਕੇ ਉਸ ਪਾਸੋਂ ਇਕ ਡਰੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਕੰਡਾ ਪਿੰਡ ਪਲਾਸੌਰ ਤੋਂ 500 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 13030 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਬਲਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਕੈਂਡਰ ਵਿਚੋਂ 711 ਲੀਟਰ ਅੰਗਰੇਜੀ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰਦੇ ਹੋਏ ਬਲਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦੀ ਬਣੀ ਪਾਈਪ, ਲਾੀਟਰ ਅਤੇ ਪੰਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਸਟੇਡੀਅਮ ਪਹੂਵਿੰਡ ਤੋਂ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਗਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡੱਲ ਨੂੰ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ 4900 ਰੁਪਏ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਏਅਰਕਰਾਫਟ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |